ਆਰਟੀਆਈ ਸੋਧ : ਜੈਰਾਮ ਦੀ ਅਰਜ਼ੀ ‘ਤੇ ਕੇਂਦਰ ਤੋਂ ਜਵਾਬ ਤਲਬ

ਮਾਣਯੋਗ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਸੰਪੱਤੀ ਦੇ ਮਾਮਲੇ 'ਚ ਨੋਇਡਾ ਦੇ ਸਾਬਕਾ ਮੁੱਖ ਅਭਿਅੰਤਾ ਯਾਦਵ ਸਿੰਘ

ਆਰਟੀਆਈ ਸੋਧ : ਜੈਰਾਮ ਦੀ ਅਰਜ਼ੀ ‘ਤੇ ਕੇਂਦਰ ਤੋਂ ਜਵਾਬ ਤਲਬ | RTI

ਨਵੀਂ ਦਿੱਲੀ  (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ ਸੂਚਨਾ ਦੇ ਅਧਿਕਾਰ (ਆਰਟੀਆਈ) RTI ਦੇ ਖਿਲਾਫ਼ ਕਾਂਗਰਸ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਦੀ ਅਰਜ਼ੀ ‘ਤੇ ਕੇਂਦਰ ਸਰਕਾਰ ਤੋਂ ਸ਼ੁੱਕਰਵਾਰ ਨੂੰ ਜਾਵਬ ਤਲਬ ਕੀਤਾ। ਜਸਟਿਸ ਡੀਆਰ ਚੰਦਰਚੂੜ੍ਹ ਅਤੇ ਜਸਟਿਸ ਕੇਐੱਮ ਜੋਸੇਫ਼ ਦੀ ਬੈਂਚ ਨੇ ਸ੍ਰੀ ਜੈਰਾਮ ਰਮੇਸ਼ ਦੀ ਅਰਜ਼ੀ ਦੀ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਮਾਣਯੋਗ ਅਦਾਲਤ ਨੇ ਕੇਂਦਰ ਨੂੰ ਨੋਟਿਸ ਦੇ ਜਵਾਬ ਲਈ ਚਾਰ ਹਫ਼ਤੇ ਦਾ ਸਮਾਂ ਦਿੱਤਾ ਹੈ। ਸੰਸਦ ਨੇ ਬੀਤੇ ਵਰ੍ਹੇ ਜੁਲਾਈ ‘ਚ ਆਰਟੀਆਈ ਕਾਨੂੰਨ ‘ਚ ਸੋਧ ਕਰਕੇ ਸੂਚਨਾ ਕਮਿਸ਼ਨਰਾਂ ਦੀ ਸੇਵਾ ਮਿਆਦ ਤੇ ਹੋਰ ਸ਼ਰਤਾਂ ‘ਚ ਸੋਧ ਕੀਤੀ ਸੀ ਜਿਸ ਨੂੰ ਉਨ੍ਹਾਂ ਅਦਾਲਤ ‘ਚ ਚੁਣੌਤੀ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here