ਲਗਾਤਾਰ ਦਸਵੇਂ ਦਿਨ ਪਿਆ ਅੜਿੱਕਾ
ਨਵੀਂ ਦਿੱਲੀ, ਏਜੰਸੀ। ਵੱਖ-ਵੱਖ ਮੁੱਦਿਆਂ ‘ਤੇ ਕਾਂਗਰਸ, ਅੰਨਾਦ੍ਰਮੁਕ, ਤੇਲਗੂਦੇਸ਼ਮ ਪਾਰਟੀ (ਤੇਦੇਪਾ) ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ (Lok Sabha) ‘ਚ ਪ੍ਰਸ਼ਨਕਾਲ ਅੱਜ ਲਗਾਤਾਰ ਦਸਵੇਂ ਦਿਨ ਵੀ ਅੜਿੱਕਾ ਰਿਹਾ ਅਤੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰਨੀ ਪਈ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਜਿਵੇਂ ਹੀ ਆਰੰਭ ਹੋਈ ਹੰਗਾਮਾ ਕਰ ਰਹੇ ਵਿਰੋਧੀ ਧਿਰ ਦੇ ਮੈਂਬਰਾਂ ਆਪਣੀਆਂ ਆਪਣੀਆਂ ਮੰਗਾਂ ਦੇ ਸਮਰਥਨ ‘ਚ ਹੱਥਾਂ ‘ਚ ਤਖਤੀਆਂ ਲੈ ਕੇ ਨਾਅਰੇ ਲਾਉਂਦੇ ਹੋਏ ਪ੍ਰਧਾਨ ਦੇ ਆਸਨ ਦੇ ਸਾਹਮਣੇ ਪਹੁੰਚ ਗਏ।
ਕਾਂਗਰਸ ਮੈਂਬਰ ਰਾਫੇਲ ਲੜਾਕੂ ਜਹਾਜ਼ ਸੌਦੇ ਨੂੰ ਲੈ ਕੇ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਕਰਨ ਲੱਗੇ ਜਦੋਂਕਿ ਅੰਨਾਦ੍ਰਮੁਕ ਮੈਂਬਰ ਕਾਵੇਰੀ ਨਦੀ ‘ਤੇ ਬੰਨ ਦੇ ਨਿਰਮਾਣ ਦੇ ਵਿਰੋਧ ‘ਚ ਅਤੇ ਤੇਦੇਪਾ ਅਤੇ ਵਾਈਐਸਆਰ ਕਾਂਗਰਸ ਦੇ ਮੈਂਬਰ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਨਾਅਰੇਬਾਜੀ ਕਰਦੇ ਰਹੇ। ਮਾਕਪਾ ਮੈਂਬਰ ਮਹਿਲਾ ਰਾਖਵਾਂਕਰਨ ਬਿੱਲ ਜਲਦ ਤੋਂ ਜਲਦ ਪਾਸ ਕਰਨ ਦੀ ਮੰਗ ਕਰ ਰਹੇ ਸਨ।
ਹੰਗਾਮੇ ਦਰਮਿਆਨ ਹੀ ਸਪੀਕਰ ਸੁਮਿਤਰਾ ਮਹਾਜਨ ਨੇ ਪ੍ਰਸ਼ਨਕਾਲ ਜਾਰੀ ਰੱਖਣ ਦਾ ਯਤਨ ਕੀਤਾ। ਸ਼ੋਰ ਸ਼ਰਾਬੇ ‘ਚ ਹੀ ਕੁਝ ਮੈਂਬਰਾਂ ਨੇ ਪੂਰਕ ਪ੍ਰਸ਼ਨ ਵੀ ਪੁੱਛ, ਪਰ ਹੰਗਾਮੇ ਕਾਰਨ ਕੁਝ ਵੀ ਸੁਣਾਈ ਨਹੀਂ ਦੇ ਰਿਹਾ ਸੀ। ਹੰਗਾਮਾ ਲਗਾਤਾਰ ਜਾਰੀ ਰਹਿਣ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।