Punjab News: (ਸੱਚ ਕਹੂੰ ਨਿਊਜ਼) ਬਠਿੰਡਾ। ਪੰਜਾਬ ਰਾਜ ਮਹਿਲਾ ਕਮਿਸ਼ਨ ’ਚ ਕੀਤੀਆਂ ਗਈਆਂ ਨਿਯੁਕਤੀਆਂ ਵਿੱਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਮਾਲਵਾ ਬੈਸਟ ਦੀ ਜੋਨ ਇੰਚਾਰਜ ਰੁਪਿੰਦਰ ਕੌਰ ਗਿੱਲ ਨੂੰ ਸੀਨੀਅਰ ਵਾਇਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਹਲਕਾ ਮੌੜ ਅੰਦਰ ਖੁਸ਼ੀ ਮਨਾਈ ਜਾ ਰਹੀ ਹੈ ਤੇ ਪਾਰਟੀ ਦੇ ਅਹੁਦੇਦਾਰਾਂ ਤਰਫੋਂ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: Boost Immune System: ਇਮਿਊਨਿਟੀ ਵਧਾਉਣ ਲਈ ਕੀ ਖਾਣਾ-ਪੀਣਾ ਚਾਹੀਦਾ ਹੈ? ਇੱਥੇ ਵੇਖੋ ਪੂਰੀ ਸੂਚੀ
ਨਵ-ਨਿਯੁਕਤ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੀ ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਔਰਤਾਂ ਵਿਰੁੱਧ ਅਪਰਾਧ ਨਾਲ ਸਬੰਧਿਤ ਮੁੱਦਿਆਂ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤੇ ਔਰਤਾਂ ਦੀ ਸੁਰੱਖਿਆਂ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਦੱਸਣਯੋਗ ਹੈ ਕਿ ਰੁਪਿੰਦਰ ਕੌਰ ਗਿੱਲ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮਾਲਵਾ ਬੈਸਟ ਜੋਨ ਦੇ ਇੰਚਾਰਜ ਹਨ। ਜ਼ਿਲ੍ਹੇ ਦੀਆਂ ਪ੍ਰਮੁੱਖ ਸਖਸੀਅਤਾਂ ਤੇ ਪਾਰਟੀ ਦੇ ਅਹੁਦੇਦਾਰਾਂ ਨੇ ਚੇਅਰਪਰਸਨ ਨਿਯੁਕਤ ਹੋਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। Punjab News