ਕਿਹਾ: ਓਲੰਪਿਕ ਹਰ ਵਰਗ ਉਮਰ ਦੇ ਲੋਕਾਂ ਨੂੰ ਵੱਖ- ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰੇਗਾ
(ਜਸਵੀਰ ਸਿੰਘ ਗਹਿਲ) ਕਿਲਾ ਰਾਏਪੁਰ (ਲੁਧਿਆਣਾ)। ਪੇਂਡੂ ਓਲੰਪਿਕ ਦੇ ਨਾਂਅ ਨਾਲ ਵਿਸ਼ਵ ਪ੍ਰਸਿੱਧ ਕਿਲਾ ਰਾਏਪੁਰ ਦੀਆਂ ਖੇਡਾਂ ਦੀ ਰਸਮੀ ਸ਼ੁਰੂਆਤ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕੀਤੀ ਗਈ। ਇਸ ਉਪਰੰਤ ਉਨ੍ਹਾਂ ਸਟੇਡੀਅਮ ਵਿੱਚ ਪੰਜਾਬੀ ਵਿਰਸੇ ਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। kila Raipur Games
ਇਸ ਮੌਕੇ ਵਿਧਾਇਕ ਸੰਗੋਵਾਲ ਅਤੇ ਡੀਸੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਖੇਡਾਂ ਯਕੀਨੀ ਤੌਰ ’ਤੇ ਪੰਜਾਬ ਦੇ ਹਰ ਕੋਨੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਸਕਾਰਾਤਮਕ ਨਤੀਜੇ ਲਿਆਉਣਗੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖੇਡਾਂ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਸ਼ਾਨਦਾਰ ਸਮਾਗਮ ਨੂੰ ਦੇਖਣ ਲਈ ਸਟੇਡੀਅਮ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ। ਪ੍ਰਬੰਧਕਾਂ ਮੁਤਾਬਕ ਉੱਘੇ ਪੰਜਾਬੀ ਗਾਇਕ ਦੇਬੀ ਮਖਸੂਸਪੁਰੀ ਭਲਕੇ 13 ਫਰਵਰੀ ਸ਼ਾਮ 5 ਵਜੇ ਜਦਕਿ ਅੰਮ੍ਰਿਤ ਮਾਨ 14 ਫਰਵਰੀ ਨੂੰ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨੋਰੰਜਨ ਕਰਨਗੇ। kila Raipur Games
ਇਹ ਵੀ ਪੜ੍ਹੋ: Farmer Protest : ਹਰਿਆਣਾ ਦੀਆਂ ਹੱਦਾਂ ਸੀਲ ਕਰਨ ’ਤੇ ਰਾਜਾ ਵੜਿੰਗ ਨੇ ਕੇਂਦਰ ਨੂੰ ਵੰਗਾਰਿਆ
ਪੇਂਡੂ ਉਲੰਪਿਕ ਦੇ ਇਸ ਤਿੰਨ ਰੋਜ਼ਾ ਖੇਡ ਸਮਾਗਮ ਦੌਰਾਨ ਸਟੇਡੀਅਮ ’ਚ ਪੰਜਾਬੀ ਵਿਰਸੇ ਦੀ ਪ੍ਰਦਰਸ਼ਨੀ ਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਲਗਾਈਆਂ ਸਟਾਲਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੇ ਨੇ ਕਈ ਉਤਪਾਦਾਂ ਦੀ ਖ੍ਰੀਦ ਕਰਦਿਆਂ ਸੈਲਫ ਹੈਲਪ ਗਰੁੱਪਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। kila Raipur Games