ਕਿਸਾਨਾਂ ਦੇ ਸਿਰ ਭੰਨਣ ਦੇ ਹੁਕਮ ਦੇਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਰਨਾਲ ’ਚ ਪੁਲਿਸ ਮੁਲਾਜ਼ਮਾਂ ਨੂੰ ਕਿਸਾਨਾਂ ਦੇ ਸਿਰ ਭੰਨਣ ਦੇ ਹੁਕਮ ਦੇਣ ਵਾਲੇ ਐਸ. ਡੀ. ਐਮ. ਆਯੂਸ਼ ਸਿਨਹਾ ਦਾ ਤਬਾਦਲਾ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਹਰਿਆਣਾ ਦੇ ਕਰਨਾਲ ’ਚ ਧਰਨਾ ਦੇ ਰਹੇ ਕਿਸਾਨਾਂ ’ਤੇ ਪੁਲਿਸ ਲਾਠੀਚਾਰਜ ਕੀਤਾ ਗਿਆ ਸੀ ਇਸ ਦੌਰਾਨ ਐਸ. ਡੀ. ਐ. ਆਯੂਸ਼ ਸਿਨਹਾ ਨੇ ਪੁਲਿਸ ਮੁਲਾਜ਼ਮਾਂ ਨੂੰ ਕਿਸਾਨਾਂ ਦਾ ਸਿਰ ਭੰਨਣ ਦੇ ਹੁਕਮ ਜਾਰੀ ਕੀਤੇ ਸਨ ਜਿਸ ਤੋਂ ਬਾਅਦ ਇਹ ਮਾਮਲਾ ਖੂਬ ਭਖ ਗਿਆ ਸੀ ਤੇ ਐਸਡੀਐਮ ਦੇ ਹੁਕਮ ਜਾਰੀ ਕਰਨ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋਈ ਸੀ ਜਿਸ ਦਾ ਲੋਕਾਂ ਨੇ ਕਾਫ਼ੀ ਵਿਰੋਧ ਕੀਤਾ ਸੀ ਆਖਰਕਾਰ ਲੋਕਾਂ ਦੇ ਕਾਫ਼ੀ ਵਿਰੋਧ ਪ੍ਰਗਟਾਉਣ ਤੋਂ ਬਾਅਦ ਅੱਜ ਐਸਡੀਐੱਮ ਦਾ ਤਬਾਦਲਾ ਕਰ ਦਿੱਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ