Sachin ਤੇ ਗਵਾਸਕਰ ਦੀ ਸੁਰੱਖਿਆ ਹਟਾਈ
ਮਹਾਂਰਾਸ਼ਟਰ ਸਰਕਾਰ ਨੇ ਲਿਆ ਵੱਡਾ ਫੈਸਲਾ
ਮੁੰਬਈ, ਏਜੰਸੀ। ਮਹਾਰਾਸ਼ਟਰ ਸਰਕਾਰ ਨੇ ਵਿਸ਼ਵ ਕ੍ਰਿਕਟ ਦੇ ਦਿੱਗਜ ਖਿਡਾਰੀਆਂ ‘ਚ ਸ਼ਾਮਲ ਸਚਿਨ ਤੇਂਦੁਲਕਰ ਅਤੇ ਸੁਨੀਲ ਗਾਵਸਕਰ ਦੀ ਸੁਰੱਖਿਆ ਹਟਾ ਲਈ ਹੈ। ਇਸ ਫੈਸਲਾ ਮਹਾਂਰਾਸ਼ਟਰ ਸਰਕਾਰ ਦੀ ਸੁਰੱਖਿਆ ਤੈਅ ਕਰਨ ਵਾਲੀ ਕਮੇਟੀ ਨੇ ਲੈਂਦੇ ਹੋਏ 45 ਹਸਤੀਆਂ ਦੀ ਸੁਰੱਖਿਆ ‘ਚ ਬਦਲਾਅ ਕੀਤਾ ਜਿਸ ‘ਚ ਸਚਿਨ ਤੇਂਦੁਲਕਰ ਅਤੇ ਸੁਨੀਲ ਗਾਵਸਕਰ ਦਾ ਨਾਂਅ ਵੀ ਸ਼ਾਮਲ ਹੈ। ਕਮੇਟੀ ਨ 97 ਨਾਮੀ ਨੇਤਾਵਾਂ ਅਤੇ ਖਿਡਾਰੀਆਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।ਦੱਸਣਯੋਗ ਹੈ ਕਿ ਮਹਾਰਾਸ਼ਟਰ ਸਕਾਰ ਵੱਲੋਂ ਸਚਿਨ ਤੇ ਗਾਵਸਕਰ ਨੂੰ ਐਕਸ ਸ੍ਰੇਣੀ ਦੀ ਸੁਰੱਖਿਆ ਮਿਲੀ ਹੋਈ ਸੀ, ਜਿਸ ਨੂੰ ਹੁਣ ਹਟਾ ਲਿਆ ਗਿਆ ਹੈ। ਕੋਈ ਵੀ ਸਰਕਾਰ ਕਿਸੇ ਹਸਤੀ ਨੂੰ ਖ਼ਤਰੇ ਦੇ ਆਧਾਰ ‘ਤੇ ਸੁਰੱਖਿਆ ਦਿੰਦੀ ਹੈ। ਸੁਰੱਖਿਆ ਏਜੰਸੀਆਂ ਦੀ ਰਿਪੋਰਟ ਦੇ ਆਧਾਰ ‘ਤੇ ਮਹਾਰਾਸ਼ਟਰ ਸਰਕਾਰ ਨੇ ਦੋਵਾਂ ਖਿਡਾਰੀਆਂ ਦੀ ਸੁਰੱਖਿਆ ਹਟਾਉਣ ਦਾ ਫੈਸਲਾ ਕੀਤਾ। Sachin
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।