ਸਿੱਧੂ ਮੂਸੇ ਵਾਲਾ ਕਤਲ ਮਾਮਲਾ : ਸਚਿਨ ਥਾਪਨ ਬਿਸ਼ਨੋਈ ਦਾ 6 ਅਕਤੂਬਰ ਤੱਕ ਮਿਲਿਆ ਪੁਲਿਸ ਰਿਮਾਂਡ

Sachin Thapan Bishnoi

ਬੀਤੀ ਰਾਤ ਦਿੱਲੀ ਤੋਂ ਲਿਆਂਦਾ ਸੀ ਮਾਨਸਾ | Sachin Thapan Bishnoi

ਮਾਨਸਾ (ਸੁਖਜੀਤ ਮਾਨ)। ਸਿੱਧੂ ਮੂਸੇ ਵਾਲਾ ਕਤਲ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ (Sachin Thapan Bishnoi) ਨੂੰ ਬੀਤੀ ਦੇਰ ਰਾਤ ਪੰਜਾਬ ਪੁਲਿਸ ਦਿੱਲੀ ਤੋਂ ਮਾਨਸਾ ਲੈ ਕੇ ਪੁੱਜੀ। ਪੁਲਿਸ ਟੀਮ ਵੱਲੋਂ ਅੱਜ ਸਵੇਰੇ ਸਿਵਲ ਹਸਪਤਾਲ ’ਚ ਸਚਿਨ ਦਾ ਮੈਡੀਕਲ ਕਰਵਾਉਣ ਉਪਰੰਤ ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਵੇਰਵਿਆਂ ਮੁਤਾਬਿਕ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਦੇਸ਼ ਭੱਜਣ ਦੇ ਵਿੱਚ ਕਾਮਯਾਬ ਹੋਏ ਸਚਿਨ ਥਾਪਨ ਬਿਸ਼ਨੋਈ ਨੂੰ ਪਿਛਲੇ ਮਹੀਨੇ ਅਜਬਰਾਬਾਈਜਾਨ ਤੋਂ ਗ੍ਰਿਫਤਾਰ ਕਰਕੇ ਭਾਰਤ ਲਿਆਂਦਾ ਗਿਆ ਸੀ। ਗ੍ਰਿਫ਼ਤਾਰੀ ਵੇਲੇ ਤੋਂ ਸਚਿਨ ਦਿੱਲੀ ਪੁਲਿਸ ਕੋਲ ਰਿਮਾਂਡ ਤੇ ਚੱਲ ਰਿਹਾ ਸੀ, ਜਿਸ ਨੂੰ ਦੇਰ ਰਾਤ ਪੰਜਾਬ ਪੁਲਿਸ ਮਾਨਸਾ ਲੈ ਕੇ ਪੁੱਜੀ। ਸਖਤ ਸੁਰੱਖਿਆ ਪਹਿਰੇ ’ਚ ਅੱਜ ਪੁਲਿਸ ਵੱਲੋਂ ਮਾਨਸਾ ਅਦਾਲਤ ’ਚ ਪੇਸ਼ ਕਰਕੇ ਉਸਦੇ ਰਿਮਾਂਡ ਦੀ ਮੰਗ ਕੀਤੀ ਗਈ ਤਾਂ ਮਾਣਯੋਗ ਅਦਾਲਤ ਵੱਲੋਂ 6 ਅਕਤੂਬਰ ਤੱਕ ਦਾ ਪੁਲਿਸ ਰਿਮਾਂਡ ਦੇ ਦਿੱਤਾ।

ਇਹ ਵੀ ਪੜ੍ਹੋ : ਪੰਜ ਹਜ਼ਾਰ ਸੋਸ਼ਲ ਮੀਡੀਆ ਸਮੱਗਰੀ ਨਿਰਮਾਤਾਵਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ

ਇਸ ਪੁਲਿਸ ਰਿਮਾਂਡ ਦੌਰਾਨ ਪੁਲਿਸ ਸਚਿਨ ਥਾਪਨ ਬਿਸ਼ਨੋਈ ਤੋਂ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਹੋਰ ਖੁਲਾਸੇ ਕਰਵਾਉਣ ਦੀ ਕੋਸ਼ਿਸ਼ ਕਰੇਗੀ। ਸਿੱਧੂ ਮੂਸੇ ਵਾਲਾ ਦੇ ਮਾਪਿਆਂ ਵੱਲੋਂ ਵੀ ਲਗਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਇਕਲੌਤੇ ਪੁੱਤ ਦੇ ਕਤਲ ਦਾ ਛੇਤੀ ਇਨਸਾਫ ਦਿੱਤਾ ਜਾਵੇ।

LEAVE A REPLY

Please enter your comment!
Please enter your name here