ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਬੇਅਦਬੀ ਮਾਮਲਾ ...

    ਬੇਅਦਬੀ ਮਾਮਲਾ : ਚਾਰ ਡੇਰਾ ਸ਼ਰਧਾਲੂਆਂ ਨੂੰ ਮਿਲੀ ਜ਼ਮਾਨਤ

    ਡੇਰਾ ਸ਼ਰਧਾਲੂਆਂ ਖਿਲਾਫ਼ ਸਿਟ ਕੋਲ ਨਹੀਂ ਕੋਈ ਸਬੂਤ : ਬਚਾਅ ਪੱਖ ਦੇ ਵਕੀਲ

    ਸੱਚ ਕਹੂੰ ਨਿਊਜ਼, ਫਰੀਦਕੋਟ। ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਗ੍ਰਿਫ਼ਤਾਰ ਕੀਤੇ ਹੋਏ ਚਾਰ ਜਣਿਆਂ ਨੂੰ ਜ਼ਮਾਨਤ ਮਿਲ ਗਈ ਇਹ ਜ਼ਮਾਨਤ ਮੁਕੱਦਮਾ ਨੰਬਰ 128 ਨਾਲ ਸਬੰਧਿਤ ਕੇਸ ’ਚੋਂ ਮਿਲੀ ਹੈ। ਵੇਰਵਿਆਂ ਮੁਤਾਬਿਕ ਅਕਤੂਬਰ 2015 ’ਚ ਬਰਗਾੜੀ ਵਿਖੇ ਵਾਪਰੀ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਪੰਜਾਬ ਪੁਲਿਸ ਦੀ ਸਿਟ ਨੇ ਜੋ ਡੇਰਾ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

    ਉਨ੍ਹਾਂ ’ਚੋਂ ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ ਤੇ ਸੁਖਜਿੰਦਰ ਸਿੰਘ ਸੰਨੀ ਨੂੰ ਅੱਜ ਮਾਣਯੋਗ ਅਦਾਲਤ ਫਰੀਦਕੋਟ ’ਚੋਂ ਜ਼ਮਾਨਤ ਮਿਲ ਗਈ ਹੈ ਬਚਾਅ ਪੱਖ ਦੇ ਵਕੀਲਾਂ ਐਡਵੋਕੇਟ ਆਰ. ਕੇ. ਹਾਂਡਾ, ਵਿਨੋਦ ਮੋਂਗਾ ਅਤੇ ਬਸੰਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਮਾਨਤ ਲਈ ਉਨ੍ਹਾਂ ਵੱਲੋਂ ਮਾਣਯੋਗ ਅਦਾਲਤ ਨੂੰ ਦਲੀਲ ਦਿੱਤੀ ਗਈ ਸੀ ਕਿ ਇਸ ਮਾਮਲੇ ਦੀ ਹੁਣ ਜਾਂਚ ਕਰ ਰਹੀ ਸਿਟ ਨੂੰ ਅਜਿਹੀ ਕੋਈ ਵੀ ਇਤਰਾਜ਼ਯੋਗ ਸਮੱਗਰੀ ਜਾਂ ਸਬੂਤ ਨਹੀਂ ਮਿਲਿਆ ਜਿਸ ਦੇ ਆਧਾਰ ’ਤੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਜਾ ਸਕੇ ।

    ਲੰਬਾ ਸਮਾਂ ਪੁਲਿਸ ਰਿਮਾਂਡ ਹਾਸਲ ਕਰਕੇ ਵੀ ਸਿਟ ਟੀਮ ਨੇ ਜਾਂਚ ਕਰ ਲਈ ਪਰ ਫਿਰ ਵੀ ਹੱਥ ਖਾਲੀ ਹੀ ਰਹੇ। ਇਸ ਤੋਂ ਇਲਾਵਾ ਇਸੇ ਮਾਮਲੇ ਦੀ ਇਸ ਤੋਂ ਪਹਿਲਾਂ ਦੇਸ਼ ਦੀ ਉੱਚ ਜਾਂਚ ਏਜੰਸੀ ਸੀਬੀਆਈ ਵੱਲੋਂ ਪੂਰੀ ਘੋਖ ਪੜਤਾਲ ਨਾਲ ਜਾਂਚ ਕੀਤੀ ਜਾ ਚੁੱਕੀ ਹੈ ਤੇ ਸਬੰਧਿਤ ਵਿਅਕਤੀਆਂ ਨੂੰ ਇਨ੍ਹਾਂ ਕੇਸਾਂ ’ਚ ਨਿਰਦੋਸ਼ ਕਰਾਰ ਦਿੱਤਾ ਜਾ ਚੁੱਕਾ ਹੈ ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਨੇ ਇਨ੍ਹਾਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਚਾਰਾਂ ਜਣਿਆਂ ਦੀ ਜ਼ਮਾਨਤ ਮਨਜ਼ੂਰ ਕਰ ਲਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ