ਸਿੰਗਾਪੁਰ (ਸੱਚ ਕਹੂੰ ਨਿਊਜ਼)। Singapore: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਮਹਾਂ ਪਰਉਪਕਾਰ ਦਿਵਸ ਦੀ ਖੁਸ਼ੀ ’ਚ ਸਿੰਗਾਪੁਰ ਦੀ ਸਾਧ-ਸੰਗਤ ਵੱਲੋਂ ਰਾਮ ਨਾਮ ਦਾ ਗੁਨਗਾਣ ਕੀਤਾ ਗਿਆ। ਨਾਮ ਚਰਚਾ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਸਾਧ-ਸੰਗਤ ਨੇ ਕੇਕ ਕੱਟ ਕੇ ਖੁਸ਼ੀ ਮਨਾਈ ਨਾਮ ਚਰਚਾ ਦੌਰਾਨ ਜ਼ਿੰਮੇਵਾਰਾਂ ਨੇ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 167 ਕਾਰਜਾਂ ਸਬੰਧੀ ਜਾਣਕਾਰੀ ਦਿੱਤੀ ਤੇ ਇਨ੍ਹਾਂ ਮਾਨਵਤਾ ਭਲਾਈ ਕਾਰਜਾਂ ’ਚ ਵੱਧ-ਚੜ੍ਹ ਕੇੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੇਸ਼ਾਂ-ਵਿਦੇਸ਼ਾਂ ’ਚ ਮਾਨਵਤਾ ਭਲਾਈ ਦੇ ਕਾਰਜ਼ ਜੋਰਾਂ-ਸ਼ੋਰਾਂ ਨਾਲ ਕਰ ਰਹੀ ਹੈ। ਮਾਨਵਤਾ ਭਲਾਈ ਕਾਰਜ਼ਾਂ ਕਰਕੇ ਡੇਰਾ ਸੱਚਾ ਸੌਦਾ ਦੇ ਨਾਂਅ ਅਨੇਕਾਂ ਵਿਸ਼ਵ ਰਿਕਾਰਡ ਦਰਜ਼ ਹਨ। Dera Sacha Sauda

Read This : Kangana Ranaut: ਕੰਗਨਾ ਰਣੌਤ ਦਾ ਯੂ-ਟਰਨ, ਹੁਣ ਕਹੀ ਇਹ ਗੱਲ…