ਨਾਮ ਚਰਚਾ ਘਰਾਂ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ
(ਰਾਜਵਿੰਦਰ ਬਰਾੜ) ਗਿੱਦੜਬਾਹਾ। ਬਲਾਕ ਕੋਟਭਾਈ ਤੇ ਬਲਾਕ ਗਿੱਦੜਬਾਹਾ ਦੀ ਸਾਧ-ਸੰਗਤ ਨੇ ਵੱਖ-ਵੱਖ ਨਾਮ ਚਰਚਾ ਘਰਾਂ ‘ਚ ‘ਗੁਰੂ ਪੁੰਨਿਆ‘ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਯੂਟਿਊਬ ਚੈਨਲ ਰਾਹੀਂ ਲਾਈਵ ਪ੍ਰੋਗਰਾਮ ਚਲਾ ਕੇ ਜਿੱਥੇ ਦੇਸ਼ ਅਤੇ ਵਿਦੇਸ਼ਾਂ ‘ਚ ਵੱਸਦੀ ਸਾਧ-ਸੰਗਤ ਨੂੰ ਆਪਣੇ ਬਚਨਾਂ ਨਾਲ ਨਿਹਾਲ ਕੀਤਾ ਉਥੇ ਮਲੋਟ ਦੀ ਸਾਧ-ਸੰਗਤ ਨੇ ਵੀ ਵੱਡੀਆਂ ਐਲ. ਈ. ਡੀ. ਸਕਰੀਨਾਂ ਰਾਹੀਂ ਪੂਰੀ ਸ਼ਰਧਾ ਨਾਲ ਗੁਰੂ ਬਚਨਾਂ ਨੂੰ ਸਰਵਣ ਕੀਤਾ ਅਤੇ ਪੂਜਨੀਕ ਗੁਰੂ ਜੀ ਨੂੰ ‘ਗੁਰੂ ਪੁੰਨਿਆਂ‘ ਦਿਵਸ ਦੀ ਵਧਾਈ ਦਿੱਤੀ।
ਇਸ ਮੌਕੇ ਜਿੱਥੇ ਸਾਧ-ਸੰਗਤ ਨੇ ਵੱਡੀ ਗਿਣਤੀ ‘ਚ ਪਹੁੰਚ ਕੇ ਗੁਰੂ ਪ੍ਰਤੀ ਸ਼ਰਧਾ ਵਿਖਾਈ ਦਿੱਤੀ ਉਥੇ ਸਾਧ-ਸੰਗਤ ਨੇ ਦੇਸ਼ ਦੀ ਸ਼ਾਨ ‘ਤਿਰੰਗੇ ਝੰਡੇ‘ ਲਹਿਰਾ ਕੇ ਦੇਸ਼ ਭਗਤੀ ਦਾ ਵੀ ਸਬੂਤ ਦਿੱਤਾ। ਇਸ ਮੌਕੇ 45 ਮੈਂਬਰ ਪੰਜਾਬ ਹਰਚਰਨ ਸਿੰਘ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪੂਰੇ ਵਿਸ਼ਵ ‘ਚ ‘ਗੁਰੂ ਪੁੰਨਿਆ‘ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨੇ ਸ਼ਿਰਕਤ ਕੀਤੀ। ‘ਗੁਰੂ ਪੁੰਨਿਆ‘ ਦਿਵਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਯੂ. ਪੀ. ਆਸ਼ਰਮ ਤੋਂ ਯੂਟਿਊਬ ਚੈਨਲ ਰਾਹੀਂ ਲਾਈਵ ਹੋ ਕੇ ਸਮੂਹ ਸਾਧ-ਸੰਗਤ ਨੂੰ ਆਪਣੇ ਬਚਨਾਂ ਨਾਲ ਨਿਹਾਲ ਕੀਤਾ ਅਤੇ ਸਾਧ-ਸੰਗਤ ਨੂੰ ਮਾਨਵਤਾ ਭਲਾਈ ਕਾਰਜਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ ਅਤੇ ਸਾਧ-ਸੰਗਤ ਨੇ ਵੀ ਮਾਨਵਤਾ ਭਲਾਈ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਹੱਥ ਖੜ੍ਹੇ ਕਰਕੇ ਸਹਿਮਤੀ ਪ੍ਰਗਟ ਕੀਤੀ ।
ਇਸ ਮੌਕੇ ਸਾਧ-ਸੰਗਤ ਨੂੰ ਲੰਗਰ ਭੋਜਨ ਵੀ ਛਕਾਇਆ ਗਿਆ ਅਤੇ ਪ੍ਰਸ਼ਾਦ ਵੀ ਵੰਡਿਆ ਗਿਆ। ਇਸ ਮੌਕੇ 45 ਮੈਂਬਰ ਪੰਜਾਬ ਹਰਚਰਨ ਸਿੰਘ ਇੰਸਾਂ , ਗੁਰਦਾਸ ਸਿੰਘ ਇੰਸਾਂ,ਬਲਾਕ ਕੋਟਭਾਈ ਤੇ ਬਲਾਕ ਗਿੱਦੜਬਾਹਾ ਦੀ ਸਾਧਸੰਗਤ ਤੇ ਬਲਾਕਾਂ ਦੇ ਜਿੰਮੇਵਾਰ ਹਾਜ਼ਰ ਸਨ।