ਦੇਸ਼ ਵਿਦੇਸ਼ ਦੀ ਸਾਧ ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੇ ਗਰਮ ਕਪੜੇ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਦੂਸਰੀ ਪਾਤਸ਼ਾਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ, ਪੂਜਨੀਕ ਪਰਮ ਪਿਤਾ ਸ਼ਾਹ ਸਤਨਾਮ ਜੀ ਮਹਾਰਾਜ ਦੀ ਪਵਿੱਤਰ ਯਾਦ ਵਿੱਚ ਐਤਵਾਰ ਨੂੰ ਦੇਸ਼ ਵਿਦੇਸ਼ ਦੀ ਸਾਧ ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਕੱਪੜੇ, ਕੰਬਲ, ਵੰਡੇ।
ਦੱਸ ਦਈਏ ਕਿ 23 ਸਤੰਬਰ 1990 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਨਾਮ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਗੁਰਗੱਦੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਸੌਂਪੀ ਸੀ, 13 ਦਸੰਬਰ 1991 ਨੂੰ ਆਪਣਾ ਚੌਲਾ ਬਦਲਿਆ ਤੇ ਅਨਾਮੀ ਜਾ ਸਮਾਏ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਵੱਲੋਂ ਹਰ ਸਾਲ 12 ਤੋਂ 15 ਦਸੰਬਰ ਤੱਕ ਪੂਜਨੀਕ ਪਰਮ ਪਿਤਾ ਦੀ ਯਾਦ ‘ਚ ਯਾਦ ਏ ਮੁਰਸ਼ਿਦ ਪਰਮਪਿਤਾ ਸ਼ਾਹ ਸਤਨਾਮ ਜੀ ਮਹਾਰਾਜ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ ਜਾਂਦਾ ਹੈ।
ਸੰਗਰੂਰ 400 ਲੋੜਵੰਦਾਂ ਨੂੰ ਕੋਟੀਆਂ, ਕੰਬਲ, ਟੋਪੀਆਂ, ਜੁਰਾਬਾਂ ਵੰਡੀਆਂ ਮੁੱਖ ਮਹਿਮਾਨ ਅਮਰਜੀਤ ਸਿੰਘ ਡੀ ਐੱਸ ਪੀ ਟ੍ਰੈਫਿਕ ਸਨ। ਉਹਨਾਂ ਨੇ ਕਿਹਾ ਕੜਕਦੀ ਠੰਡ ਤੋਂ ਬਚਾਅ ਲਈ ਡੇਰਾ ਪ੍ਰੇਮੀਆਂ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ, ਇਸ ਤਰ੍ਹਾਂ ਦੇ ਕਾਰਜ ਚਲਦੇ ਰਹਿਣੇ ਚਾਹੀਦੇ ਨੇ।
ਸਤਿਨਾਮ ਜੀ ਅਮਨਪੁਰਾ ਧਾਮ ਮਾਨਸਾ ਵਿਖੇ 150 ਤੋਂ ਵੱਧ ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ ਗਏ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਵਿਸ਼ੇਸ਼ ਤੌਰ ਤੇ ਪੁੱਜੇ। ਸ੍ਰ. ਮੋਫਰ ਨੇ ਸਾਧ ਸੰਗਤ ਵੱਲੋਂ ਕੀਤੇ ਇਸ ਭਲਾਈ ਕਾਰਜ ਦੀ ਭਰਵੀਂ ਸ਼ਲਾਘਾ ਕੀਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ