ਪਵਿੱਤਰ ਮਹਾਂ ਪਰਉਪਕਾਰ ਮਹੀਨਾ : ਸਲਾਬਤਪੁਰਾ ਭੰਡਾਰੇ ਦੀ ਨਾਮ ਚਰਚਾ ਵਿੱਚ ਉਤਸ਼ਾਹ ਨਾਲ ਪੁੱਜ ਰਹੀ ਸਾਧ ਸੰਗਤ

ਪਵਿੱਤਰ ਮਹਾਂ ਪਰਉਪਕਾਰ ਮਹੀਨਾ : ਸਲਾਬਤਪੁਰਾ ਭੰਡਾਰੇ ਦੀ ਨਾਮ ਚਰਚਾ ਵਿੱਚ ਉਤਸ਼ਾਹ ਨਾਲ ਪੁੱਜ ਰਹੀ ਸਾਧ ਸੰਗਤ

ਸਲਾਬਤਪੁਰਾ (ਸੁਖਜੀਤ ਮਾਨ) । ਪਵਿੱਤਰ ਮਹਾਂ ਪਰਉਪਕਾਰ ਮਹੀਨੇ (ਗੁਰਗੱਦੀ ਦਿਵਸ) ਦੇ ਸਬੰਧ ਵਿੱਚ ਪੰਜਾਬ ਦੀ ਸਾਧ ਸੰਗਤ ਵੱਲੋਂ ਭੰਡਾਰੇ ਦੇ ਰੂਪ ਵਿੱਚ ਕੀਤੀ ਜਾ ਰਹੀ ਨਾਮ ਚਰਚਾ ਵਿੱਚ ਸਾਧ ਸੰਗਤ ਪੂਰੇ ਉਤਸ਼ਾਹ ਨਾਲ ਪੁੱਜ ਰਹੀ ਹੈ ।ਸਾਧ ਸੰਗਤ ਇੱਕ -ਦੂਜੇ ਨੂੰ ਪਵਿੱਤਰ ਨਾਅਰਾ ” ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ” ਬੋਲਕੇ ਪਵਿੱਤਰ ਮਹੀਨੇ ਦੀ ਵਧਾਈ ਦੇ ਰਹੀ ਹੈ । ਨਾਮ ਚਰਚਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਸਾਧ ਸੰਗਤ ਪੰਡਾਲ ਵਿੱਚ ਪੁੱਜ ਗਈ ਹੈ। ਨਾਮ ਚਰਚਾ ਪੰਡਲ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ । ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਹਰ ਖੁਸ਼ੀ ਦੇ ਮਹੀਨੇ ਨੂੰ ਲੋੜਵੰਦਾਂ ਦੀ ਮੱਦਦ ਕਰਕੇ ਮਨਾਇਆ ਜਾਂਦਾ ਹੈ, ਜਿਸ ਤਹਿਤ ਅੱਜ ਵੀ ਭਲਾਈ ਕਾਰਜ ਕੀਤੇ ਜਾਣਗੇ ।

ਜਿੰਮੇਵਾਰ ਸੇਵਾਦਾਰਾਂ ਵੱਲੋਂ ਭਲਾਈ ਕਾਰਜਾਂ ਨੂੰ ਹੋਰ ਤੇਜੀ ਨਾਲ ਅੱਗੇ ਵਧਾਉਣ ਲਈ ਸਾਧ ਸੰਗਤ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸਾਧ ਸੰਗਤ ਦੀ ਸਹੂਲਤ ਲਈ ਪੰਡਾਲ ਵਿੱਚ ਪਾਣੀ, ਹਵਾ ਆਦਿ ਦੇ ਵਿਸ਼ੇਸ਼ ਇੰਤਜਾਮ ਕੀਤੇ ਗਏ ਹਨ। ਟ੍ਰੈਫਿਕ ਵਿਵਸਥਾ ਲਈ ਸੜਕਾਂ ਤੇ ਸੇਵਾਦਾਰਾਂ ਵੱਲੋਂ ਆਪਣੀ ਡਿਊਟੀ ਬਾਖੂਬੀ ਨਿਭਾਈ ਜਾ ਰਹੀ ਹੈ ਤਾਂ ਜੋ ਸਾਧ ਸੰਗਤ ਤੋਂ ਇਲਾਵਾ ਆਮ ਰਾਹਗੀਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ।

ਦੱਸਣਯੋਗ ਹੈ ਕਿ 23 ਸਤੰਬਰ 1990 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਨੇ ਪੂਜਨੀਕ ਹਜੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪਵਿੱਤਰ ਗੁਰਗੱਦੀ ਤੇ ਬਿਰਾਜਮਾਨ ਕੀਤਾ ਸੀ । ਇਸ ਪੂਰੇ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੇ ਰੂਪ ਵਿੱਚ ਮਨਾਉਂਦੀ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ