London News: ਲੰਦਨ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸਥਾਪਨਾ ਮਹੀਨੇ ਦੀ ਖੁਸ਼ੀ ਵਿਚ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕਰਕੇ ਖੁਸ਼ੀਆਂ ਮਨਾਈਆਂ ਗਈਆਂ ਇਸ ਮੌਕੇ ਬੜੇ ਹੀ ਉਤਸ਼ਾਹ ਨਾਲ ਪਹੁੰਚੀ ਵੱਡੀ ਗਿਣਤੀ ਸਾਧ-ਸੰਗਤ ਨੇ ਕਵੀਰਾਜਾਂ ਵੱਲੋਂ ਖੁਸ਼ੀ ਪ੍ਰਥਾਏ ਕੀਤੀ ਸ਼ਬਦ-ਬਾਣੀ ਨੂੰ ਇਕਾਗਰ ਚਿੱਤ ਹੋ ਕੇ ਸਰਵਣ ਕੀਤਾ 85 ਮੈਂਬਰ ਕੁਲਦੀਪ ਇੰਸਾਂ ਨੇ ਸਾਧ-ਸੰਗਤ ਨੂੰ ਸਥਾਪਨਾ ਮਹੀਨੇ ਦੀ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਪਵਿੱਤਰ ਨਾਅਰਾ ਲਾ ਕੇ ਵਧਾਈ ਦਿੱਤੀ ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 168 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਜਿਸ ਵਿਚ ਇੰਗਲੈਂਡ ਦੀ ਸਾਧ-ਸੰਗਤ ਵੱਲੋਂ ਵੱਡਾ ਯੋਗਦਾਨ ਦਿੱਤਾ ਜਾ ਰਿਹਾ ਹੈ ਇਸ ਮੌਕੇ 85 ਮੈਂਬਰ ਮੁਕੇਸ਼ ਇੰਸਾਂ, ਪ੍ਰੇਮੀ ਸੰਮਤੀ 15 ਮੈਂਬਰ ਸੇਵਾਦਾਰ, ਐੱਮਐੱਸਜੀ ਆਈਟੀ ਵਿੰਗ ਦੇ ਸੇਵਾਦਾਰ ਅਤੇ ਸਾਧ-ਸੰਗਤ ਹਾਜ਼ਰ ਸੀ। London News