ਬਲਾਕ ਮਲੋਟ ਦੀ ਸਾਧ-ਸੰਗਤ ਨੇ ਪੌਦੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 150 ਛਾਂਦਾਰ ਅਤੇ ਫੁੱਲਦਾਰ ਪੌਦੇ ਲਗਾਏ

ਮਲੋਟ, (ਮਨੋਜ)। ਬਲਾਕ ਮਲੋਟ ਦੀ ਸਾਧ-ਸੰਗਤ ਜਿੱਥੇ 134 ਮਾਨਵਤਾ ਭਲਾਈ ਕਾਰਜ ਕਰਕੇ ਮਾਨਵਤਾ ਦਾ ਭਲਾ ਕਰ ਰਹੀ ਹੈ ਉੱਥੇ ਵਾਤਾਵਰਣ ਨੂੰ ਬਚਾਉਣ ਵਿੱਚ ਵੀ ਜੁਟੀ ਹੋਈ ਹੈ ਜਿਸ ਤਹਿਤ ਸ਼ੁੱਕਰਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ।

World Environment Day | ਬਲਾਕ ਮਲੋਟ ਦੇ ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ, ਪ੍ਰਦੀਪ ਇੰਸਾਂ, ਸੱਤਪਾਲ ਇੰਸਾਂ, ਰੋਬਿਨ ਗਾਬਾ ਇੰਸਾਂ, ਸ਼ੰਭੂ ਇੰਸਾਂ, ਸੇਵਾਦਾਰ ਮੋਹਿਤ ਭੋਲਾ ਇੰਸਾਂ, ਸ਼ੰਕਰ ਇੰਸਾਂ, ਰਿੰਕੂ ਬੁਰਜਾਂ ਇੰਸਾਂ, ਮੋਂਟੀ ਇੰਸਾਂ, ਜਿਲ੍ਹਾ ਸੁਜਾਨ ਭੈਣ ਅਮਰਜੀਤ ਕੌਰ ਇੰਸਾਂ, ਪ੍ਰਕਾਸ਼ ਕੌਰ ਇੰਸਾਂ, ਨਗਮਾ ਇੰਸਾਂ, ਆਗਿਆ ਕੌਰ ਇੰਸਾਂ, ਸੁਮਨ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਵਾਤਾਵਰਣ ਨੂੰ ਬਚਾਉਣ ਦੀ ਪਵਿੱਤਰ ਪ੍ਰੇਰਨਾ ‘ਤੇ ਚੱਲਦੇ ਹੋਏ ਵਿਸ਼ਵ ਵਾਤਾਵਰਣ ਦਿਵਸ ਮੌਕੇ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 150 ਛਾਂਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ।

World Environment Day | ਪੌਦੇ ਲਗਾਉਣ ਦੀ ਸ਼ੁਰੂਆਤ ਥਾਣਾ ਸਿਟੀ ਦੇ ਐਸ.ਐਚ.ਓ. ਸ. ਕਰਨਦੀਪ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਏ.ਐਸ.ਆਈ. ਬਲਜਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੌਕੇ ਪ੍ਰਵੀਨ ਇੰਸਾਂ, ਊਸ਼ਾ ਇੰਸਾਂ, ਨੀਸ਼ਾ ਇੰਸਾਂ, ਸੁਮਨ ਇੰਸਾਂ, ਪ੍ਰਿਯੰਕਾ ਇੰਸਾਂ, ਜੰਗੀਰ ਕੌਰ ਇੰਸਾਂ, ਪਰਮਜੀਤ ਇੰਸਾਂ, ਦਰਸ਼ਨਾ ਇੰਸਾਂ, ਅੰਨੂੰ ਇੰਸਾਂ, ਸੁਨੀਤਾ ਇੰਸਾਂ, ਦੁਰਗਾ ਇੰਸਾਂ, ਭਿੰਦਰ ਇੰਸਾਂ ਅਤੇ ਰਾਧਾ ਇੰਸਾਂ ਤੋਂ ਇਲਾਵਾ ਯੋਗੇਸ਼ ਇੰਸਾਂ, ਰੋਹਿਤ ਇੰਸਾਂ, ਅਨਮੋਲ ਇੰਸਾਂ, ਕੁਲਦੀਪ ਇੰਸਾਂ, ਕਾਲੀ ਇੰਸਾਂ, ਬੰਟੀ ਇੰਸਾਂ, ਸਾਹਿਲ ਇੰਸਾਂ, ਰਿੰਕੂ ਕਥੂਰੀਆ ਅਤੇ ਲਵਲੀ ਇੰਸਾਂ ਵੀ ਮੌਜੂਦ ਸਨ।

ਪੌਦੇ ਲਗਾਉਣੇ ਹਰ ਇਨਸਾਨ ਦਾ ਫਰਜ਼ : ਐਸ.ਐਚ.ਓ.

ਪੌਦੇ ਲਗਾਉਣ ਮੌਕੇ ਥਾਣਾ ਸਿਟੀ ਦੇ ਐਸ.ਐਚ.ਓ. ਕਰਨਦੀਪ ਸਿੰਘ ਸੰਧੂ ਨੇ ਡੇਰਾ ਸੱਚਾ ਸੌਦਾ ਦੁਆਰਾ ਪੌਦੇ ਲਗਾਉਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੌਦੇ ਲਗਾਉਣਾ ਹਰ ਇਨਸਾਨ ਦਾ ਫਰਜ਼ ਹੈ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਾਰ ਰੱਖਿਆ ਜਾ ਸਕੇ ਅਤੇ ਅਸੀਂ ਸ਼ੁੱਧ ਵਾਤਾਵਰਣ ਵਿੱਚ ਜਿੰਦਗੀ ਬਤੀਤ ਕਰ ਸਕੀਏ ਅਤੇ ਭਿਆਨਕ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲ ਸਕੇ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ।

ਲਗਭਗ 50 ਹਜਾਰ ਪੌਦੇ ਲਗਾ ਚੁੱਕੀ ਹੈ ਸਾਧ-ਸੰਗਤ

ਜਿੰਮੇਵਾਰਾਂ ਨੇ ਦੱਸਿਆ ਕਿ ਬਲਾਕ ਮਲੋਟ ਦੀ ਸਾਧ ਦੁਆਰਾ ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਅਨੁਸਾਰ 2009 ਤੋਂ ਵੱਧ ਚੜ੍ਹ ਕੇ ਪੌਦੇ ਲਗਾ ਰਹੀ ਹੈ ਅਤੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਅਤੇ ਪਵਿੱਤਰ ਅਗਸਤ ਮਹੀਨੇ ਦੇ ਸੰਬੰਧ ਵਿੱਚ ਪੌਦੇ ਲਗਾ ਰਹੀ ਹੈ ਅਤੇ ਆਪਣੀ ਹਰ ਖੁਸ਼ੀ ਮੌਕੇ ਵੀ ਪੌਦੇ ਲਗਾਉਣ ਦਾ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਾਧ-ਸੰਗਤ ਹੁਣ ਤੱਕ ਲਗਭਗ 50 ਹਜ਼ਾਰ ਪੌਦੇ ਲਗਾ ਚੁੱਕੀ ਹੈ ।