ਪੂਜਨੀਕ ਗੁਰੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਵਤਾ ਭਲਾਈ ਦੇ ਕਾਰਜ ਇਸੇ ਤਰ੍ਹਾਂ ਵੱਧ ਚੜ੍ਹ ਕੇ ਜਾਰੀ ਰਹਿਣਗੇ : ਜ਼ਿੰਮੇਵਾਰ
- ਸਾਲ 2022 ਵਿੱਚ ਹੁਣ ਤੱਕ ਫੂਡ ਬੈਂਕ ਵਿੱਚੋਂ 7 ਮਹੀਨਿਆਂ ‘ਚ 335 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਿਆ ਹੈ : ਜ਼ਿੰਮੇਵਾਰ
(ਮਨੋਜ) ਮਲੋਟ| ਇੰਸਟਾਗ੍ਰਾਮ ‘ਤੇ ਪੂਜਨੀਕ ਗੁਰੂ ਜੀ ਦੇ ਫਾਲੋਅਰਜ਼ 10 ਲੱਖ ਤੋਂ ਪਾਰ ਹੋਣ ਦੀ ਖੁਸ਼ੀ ਬਲਾਕ ਮਲੋਟ ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਈ। ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ, ਸੱਤਪਾਲ ਇੰਸਾਂ, ਸ਼ੰਭੂ ਇੰਸਾਂ, ਪ੍ਰਦੀਪ ਇੰਸਾਂ, ਗੋਪਾਲ ਇੰਸਾਂ, ਸੇਵਾਦਾਰ ਸੁਰੇਸ਼ ਗੋਇਲ ਇੰਸਾਂ, ਸ਼ੰਕਰ ਇੰਸਾਂ, ਮੋਹਿਤ ਭੋਲਾ ਇੰਸਾਂ, ਰਿੰਕੂ ਬੁਰਜਾਂ ਇੰਸਾਂ, ਸੁਨੀਲ ਜਿੰਦਲ ਇੰਸਾਂ, ਵਜ਼ੀਰ ਇੰਸਾਂ ਨੇ ਦੱਸਿਆ ਕਿ ਜਿੱਥੇ ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਸਿੰਘ ਜੀ ਇੰਸਾਂ ਦੇ ਆਗਮਨ ਦੀ ਖੁਸ਼ੀ ‘ਚ ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਉਥੇ ਇੰਸਟਾਗ੍ਰਾਮ ‘ਤੇ ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਫਾਲੋਅਰਜ਼ 10 ਲੱਖ ਤੋਂ ਪਾਰ ਹੋਣ ਦੀ ਖੁਸ਼ੀ ‘ਚ ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ 48 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਸ੍ਰੀ ਵੇਦ ਪ੍ਰਕਾਸ਼ ਗੋਇਲ ਅਤੇ ਸਮੂਹ ਗੋਇਲ ਦੇ ਪਰਿਵਾਰ ਦੇ ਸਹਿਯੋਗ ਨਾਲ ਰਾਸ਼ਨ ਵੰਡਿਆ ਗਿਆ । ਉਨ੍ਹਾਂ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਵਤਾ ਭਲਾਈ ਦੇ ਕਾਰਜ ਇਸੇ ਤਰ੍ਹਾਂ ਵੱਧ ਚੜ੍ਹ ਕੇ ਜਾਰੀ ਰਹਿਣਗੇ।
ਜਿੰਮੇਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨ ਅਤੇ ਰੋਜ਼ਾਨਾ ਜ਼ਿੰਦਗੀ ਨਾਲ ਜੁੜੇ ਵੀਡੀਓ ਸਾਧ-ਸੰਗਤ ਦੇ ਨਾਲ-ਨਾਲ ਆਮ ਲੋਕਾਂ ਨੂੰ ਬਹੁਤ ਪਸੰਦ ਆ ਰਹੇ ਹਨ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੁਝ ਹੀ ਦਿਨਾਂ ‘ਚ ਪੂਜਨੀਕ ਗੁਰੂ ਜੀ ਦੇ ਇੰਸਟਾਗ੍ਰਾਮ ਅਕਾਊਾਟ saintdrmsginsan ‘ਤੇ ਫਾਲੋਅਰਜ਼ ਦੀ ਗਿਣਤੀ ਕੁਝ ਦਿਨ ਪਹਿਲਾਂ ਇੱਕ ਮਿਲੀਅਨ (10 ਲੱਖ) ਨੂੰ ਪਾਰ ਕਰ ਗਈ ਹੈ।
7 ਮਹੀਨਿਆਂ ‘ਚ 335 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਜ਼ਿੰਮੇਵਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਮਾਨਵਤਾ ਦੀ ਭਲਾਈ ਲਈ ਚਲਾਏ 140 ਮਾਨਵਤਾ ਭਲਾਈ ਕਾਰਜ ਬਲਾਕ ਮਲੋਟ ਦੀ ਸਾਧ-ਸੰਗਤ ਦੁਆਰਾ ਵੱਧ ਚੜ੍ਹ ਕੇ ਕੀਤੇ ਜਾ ਰਹੇ ਹਨ ਅਤੇ ਇਸੇ ਕੜ੍ਹੀ ਤਹਿਤ ਸਾਲ 2022 ਵਿੱਚ ਹੁਣ ਤੱਕ ਫੂਡ ਬੈਂਕ ਵਿੱਚੋਂ 7 ਮਹੀਨਿਆਂ ‘ਚ 335 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਿਆ ਹੈ। ਉਨ੍ਹਾਂ ਪੂਜਨੀਕ ਗੁਰੂ ਜੀ ਦੇ ਚਰਨਾਂ ‘ਚ ਅਰਦਾਸ ਕੀਤੀ ਕਿ ਬਲਾਕ ਮਲੋਟ ਦੀ ਸਾਧ-ਸੰਗਤ ਇਸੇ ਤਰ੍ਹਾਂ ਮਾਨਵਤਾ ਦੀ ਸੇਵਾ ਕਰਦੀ ਰਹੇ ਜੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ