ਬਲਾਕ ਸਮਾਣਾ ਦੀ ਸਾਧ-ਸੰਗਤ ਨੇ 25 ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਸਮਾਣਾ, (ਸੁਨੀਲ ਚਾਵਲਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਹਫਤਾਵਾਰੀ ਨਾਮਚਰਚਾ ਤੋਂ ਬਾਅਦ 25 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਇਸ ਮੌਕੇ ਬਲਾਕ ਭੰਗੀਦਾਸ ਲਲਿਤ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਹਫਤਾਵਾਰੀ ਨਾਮ ਚਰਚਾ ਤੋਂ ਬਾਅਦ ਸ਼ਾਮ ਲਾਲ ਤੇ ਸਮੂਹ ਪਰਿਵਾਰ ਵੱਲੋਂ 25 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 146 ਕਾਰਜਾਂ ’ਚ ਸਮਾਣਾ ਦੀ ਸਾਧ-ਸੰਗਤ ਵੱਧ ਚੜ੍ਹ ਕੇ ਹਿੱਸਾ ਲੈ ਰਹੀ ਹੈ ਤੇ ਹਰ ਮਹੀਨੇ ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ ਤੇ ਇਸੇ ਲੜੀ ਤਹਿਤ ਅੱਜ 25 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਹੈ
ਉਨ੍ਹਾਂ ਦੱਸਿਆ ਕਿ ਇਹ ਉਹ ਪਰਿਵਾਰ ਹਨ ਜਿਹੜੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਿਚ ਅਸਮਰਥ ਹਨ ਤੇ ਇਨ੍ਹਾਂ ਦੀ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਇਨ੍ਹਾਂ ਨੂੰ ਰਾਸ਼ਨ ਦੇਣ ਦੀ ਲਿਸਟ ’ਚ ਸ਼ਾਮਿਲ ਕੀਤਾ ਜਾਂਦਾ ਹੈ ਇਸ ਮੌਕੇ ਸਮੂਹ 15 ਮੈਂਬਰ, ਸਮੂਹ ਸੁਜਾਨ ਭੈਣਾਂ, ਯੂਥ ਵਿਰਾਂਗਣਾਏ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਫੋਰਸ ਵਿੰਗ ਦੇ ਮੈਂਬਰਾਂ ਸਣੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜਰ ਸੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ