38 ਕੋਰੋਨਾ ਰੋਕੂ ਟੀਕਾਕਰਨ ਕੈਂਪਾਂ ’ਚ 8275 ਲੋਕਾਂ ਨੇ ਕਰਵਾਇਆ ਟੀਕਾਕਰਨ
ਸੋਮਵਾਰ ਨੂੰ ਲਗਾਏ ਕੋਰੋਨਾ ਰੋਕੂ ਟੀਕਾਕਰਨ ਕੈਂਪ ’ਚ 480 ਲੋਕਾਂ ਨੇ ਕਰਵਾਇਆ ਟੀਕਾਕਰਨ
ਮਲੋਟ, (ਮਨੋਜ)। ਪਿਛਲੇ 5 ਮਹੀਨਿਆਂ ਤੋਂ ਬਲਾਕ ਮਲੋਟ ਦੀ ਸਾਧ-ਸੰਗਤ ਕੋਰੋਨਾ ਵਿਰੁੱਧ ਡਟੀ ਹੋਈ ਹੈ ਅਤੇ ਹੁਣ ਤੱਕ ਸਿਵਲ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 38 ਕੋਰੋਨਾ ਰੋਕੂ ਟੀਕਾਕਰਨ ਕੈਂਪਾਂ ਰਾਹੀਂ ਹਜ਼ਾਰਾਂ ਦੀ ਗਿਣਤੀ ਵਿੱਚ 18 ਸਾਲ ਤੋਂ ਉਪਰ ਉਮਰ ਦੇ ਲੋਕਾਂ ਦੇ ਕੋਵੀਸ਼ੀਲਡ ਅਤੇ ਕੋਵੈਕਸਿਨ ਦੀ ਪਹਿਲੀ ਅਤੇ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਮਲੋਟ ਦੇ ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ ਸੱਤਪਾਲ ਇੰਸਾਂ, ਗੋਪਾਲ ਇੰਸਾਂ, ਪ੍ਰਦੀਪ ਇੰਸਾਂ, ਸ਼ੰਭੂ ਇੰਸਾਂ, ਸੇਵਾਦਾਰ ਮੋਹਿਤ ਭੋਲਾ ਇੰਸਾਂ, ਰਿੰਕੂ ਬੁਰਜਾਂ ਇੰਸਾਂ, ਸੁਨੀਲ ਇੰਸਾਂ, ਨਰਿੰਦਰ ਭੋਲਾ ਇੰਸਾਂ, ਗਗਨ ਇੰਸਾਂ, ਵਿਸ਼ਵ ਇੰਸਾਂ, ਸੋਨਾ ਇੰਸਾਂ, ਸਾਹਿਲ ਕਮਰਾ ਇੰਸਾਂ, ਜੁਬਿਨ ਛਾਬੜਾ ਇੰਸਾਂ, ਮੇਹੁਲ ਮਿਗਲਾਣੀ ਇੰਸਾਂ, ਅਨਮੋਲ ਇੰਸਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।
ਜਿੰਮੇਵਾਰਾਂ ਨੇ ਦੱਸਿਆ ਕਿ ਮਲੋਟ ਦੇ ਐਸ.ਡੀ.ਐਮ. ਗੋਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਰਕਾਰੀ ਹਸਪਤਾਲ ਮਲੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਸ਼ਮੀ ਚਾਵਲਾ ਅਤੇ ਕੋਰੋਨਾ ਟੀਕਾਕਰਨ ਨੋਡਲ ਅਫ਼ਸਰ ਮਲੋਟ ਡਾ. ਗੌਤਮ ਕਾਮਰਾ ਦੀ ਦੇਖ-ਰੇਖ ਵਿੱਚ ਸੋਮਵਾਰ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ’ਚ 38ਵਾਂ ਕੋਰੋਨਾ ਰੋਕੂ ਟੀਕਾਕਰਨ ਕੈਂਪ ਲਾਇਆ ਗਿਆ ਜਿਸ ਵਿੱਚ 20 ਦੇ ਲਗਭਗ ਸੇਵਾਦਾਰਾਂ ਦੀ ਟੀਮ ਦੇ ਸਹਿਯੋਗ ਨਾਲ ਸਟਾਫ਼ ਨਰਸ ਵੀਰਪਾਲ ਕੌਰ ਅਤੇ ਸਹਿਯੋਗੀਆਂ ਦੁਆਰਾ 480 ਲੋਕਾਂ ਦੇ ਕੋਰੋਨਾ ਰੋਕੂ ਟੀਕਾਕਰਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਬਲਾਕ ਮਲੋਟ ਦੀ ਸਾਧ-ਸੰਗਤ ਅਤੇ ਸੇਵਾਦਾਰਾਂ ਦੁਆਰਾ ਜਿੱਥੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਚਲਾਏ 135 ਮਾਨਵਤਾ ਭਲਾਈ ਕਾਰਜਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾ ਰਿਹਾ ਹੈ ਉਥੇ ਸਿਵਲ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਰੋਕੂ ਟੀਕਾਕਰਨ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਰੋਕੂ ਟੀਕਾਕਰਨ ਲਵਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 38 ਕੈਂਪ ਲਗਾਏ ਗਏ ਹਨ ਜਿੰਨ੍ਹਾਂ ਵਿੱਚ 8275 ਲੋਕਾਂ ਵੱਲੋਂ ਕੋਰੋਨਾ ਰੋਕੂ ਟੀਕਾਕਰਨ ਕਰਵਾਇਆ ਜਾ ਚੁੱਕਾ ਹੈ ਅਤੇ ਅੱਗੇ ਤੋਂ ਵੀ ਟੀਕਾਕਰਨ ਕੈਂਪ ਲਗਾਏ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ