
England News: (ਸੱਚ ਕਹੂੰ ਨਿਊਜ਼) ਬਰਮਿੰਘਮ/ਮੈਨਚੈਸਟਰ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ ਮਹੀਨੇ ਦੀ ਖੁਸ਼ੀ ਵਿਚ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ਵਿਚ ਸਾਧ-ਸੰਗਤ ਬਰਮਿੰਘਮ ਅਤੇ ਮੈਨਚੈਸਟਰ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਕੀਤੇ ਗਏ । England News
ਇਹ ਵੀ ਪੜ੍ਹੋ:MSG Bhandara Month: ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰੇ ਮਹੀਨੇ ਦੀ ਖੁਸ਼ੀ ’ਚ ’ਲੰਦਨ ’ਚ ਹੋਈ ਨਾਮ ਚਰਚਾ


ਇਸ ਮੌਕੇ ਟਿਪਟਨ ਬਰਮਿੰਘਮ ਵਿਖੇ 17 ਸੇਵਾਦਾਰਾਂ ਵੱਲੋਂ ਵਾਤਾਵਰਨ ਨੂੰ ਸਾਫ-ਸੁਥਰਾ ਬਣਾਉਣ ਲਈ ਸਫਾਈ ਅਭਿਆਨ ਚਲਾਇਆ ਗਿਆ ਜਿਸ ਵਿਚ ਸੈੈਂਡਵੈਲ ਕੌਂਸਲ ਦੇ ਵਲੰਟੀਅਰਾਂ ਨਾਲ ਮਿਲ ਕੇ ਸੇਵਾਦਾਰਾਂ ਨੇ ਹਿੱਸਾ ਲੈਂਦਿਆਂ 74 ਵੱਡੇ ਬੈਗ ਕੂੜਾ-ਕਰਕਟ ਇਕੱਠਾ ਕੀਤਾ ਗਿਆ। ਇਸੇ ਤਰ੍ਹਾਂ ਇੰਗਲੈਂਡ ਦੇ ਸ਼ਹਿਰ ਮੈਨਚੈਸਟਰ ਦੇ 8 ਸੇਵਾਦਾਰਾਂ ਵੱਲੋਂ ਮੂਲ ਨਾਗਰਿਕਾਂ ਨਾਲ ਮਿਲ ਕੇ ਵਾਤਾਵਰਨ ਦੀ ਸ਼ੁੱਧਤਾ ਲਈ 452 ਬੂਟੇ ਲਾਏ ਗਏੇ ਇਸ ਮੌਕੇ ਕੌਂਸਲ ਅਧਿਕਾਰੀਆਂ ਨੇ ਸੇਵਾਦਾਰਾਂ ਦੀ ਇਨ੍ਹਾਂ ਨੇਕ ਕਾਰਜਾਂ ਲਈ ਪ੍ਰਸੰਸਾ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ। England News