ਸਾਧ-ਸੰਗਤ ਨੇ ਫਤਿਹਵੀਰ ਦੀ ਸਲਾਮਤੀ ਲਈ ਕੀਤੀ ਅਰਦਾਸ

Sadh Sangat, Prayed, safety, Fatehvir, Dera Sacha Sauda, Sangrur

ਸਾਧ-ਸੰਗਤ ਨੇ ਫਤਿਹਵੀਰ ਦੀ ਸਲਾਮਤੀ ਲਈ ਕੀਤੀ ਅਰਦਾਸ

ਸਰਸਾ (ਰਵਿੰਦਰ ਸ਼ਰਮਾ)। ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ‘ਚ ਡਿੱਗੇ 2 ਸਾਲ ਦੇ ਨੰਨ੍ਹੇ ਫਤਿਹਵੀਰ ਸਿੰਘ ਨੂੰ ਬਚਾਉਣ ਲਈ ਸਮਾਜਿਕ ਜਥੇਬੰਦੀਆਂ ਤੇ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਅੱਜ ਐਤਵਾਰ ਨੂੰ ਹੋਈ ਹਫ਼ਤਾਵਾਰੀ ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਚਰਨਾਂ ‘ਚ ਫਤਿਹਵੀਰ ਸਿੰਘ ਦੀ ਸਲਾਮਤੀ ਲਈ ਅਰਦਾਸ ਕੀਤੀ। ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਪਵਿੱਤਰ ਚਰਨਾਂ ‘ਚ ਅਰਦਾਸ ਕੀਤੀ ਕਿ ਦੋ ਸਾਲ ਦਾ ਨੰਨ੍ਹਾ ਫਤਿਹਵੀਰ ਸਿੰਘ ਜਲਦੀ ਤੇ ਸਹੀ ਸਲਾਮਤ ਬੋਰਵੈੱਲ ‘ਚੋਂ ਬਾਹਰ ਨਿੱਕਲੇ ਅਤੇ ਆਪਣੇ ਮਾਪਿਆਂ ਦੀ ਗੋਦ ਵਿੱਚ ਆਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here