Naamcharcha: ਸਾਧ-ਸੰਗਤ ਨੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗਾਇਆ ਗੁਰੂ ਜੱਸ

Naamchrcha
ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ-ਸੰਗਤ ਅਤੇ ਸੰਬੋਧਨ ਕਰਦਾ ਬੁਲਾਰਾ। ਤਸਵੀਰ : ਸੁਖਨਾਮ

(ਸੁਖਨਾਮ) ਬਠਿੰਡਾ। ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ, ਡੱਬਵਾਲੀ ਰੋਡ ਵਿਖੇ ਬਠਿੰਡਾ ਦੀ ਬਲਾਕ ਪੱਧਰੀ ਨਾਮ ਚਰਚਾ ਬੜੇ ਹੀ ਧੂਮ ਧਾਮ ਨਾਲ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੀ। ਸਾਧਸੰਗਤ ਨੇ ਕਵੀਰਾਜਾਂ ਵੱਲੋਂ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ ਅਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿਚੋਂ ਸੰਤਾਂ-ਮਹਾਤਮਾਂ ਦੇ ਅਨਮੋਲ ਬਚਨ ਪੜ੍ਹ ਕੇ ਸੁਣਾਏ ਗਏ। Naamcharcha

ਇਹ ਵੀ ਪੜ੍ਹੋ: Saint Dr MSG : ਇਹ ਪਵਿੱਤਰ ਬਚਨ ਪੜ੍ਹ ਲਏ ਤਾਂ ਖੁਸ਼ੀਆਂ ਨਾਲ ਹੋ ਜਾਵੋਗੇ ਮਾਲਾਮਾਲ

Naamchrcha
ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਦੌਰਾਨ ਗੁਰੂ ਜੱਸ ਸਰਵਣ ਕਰਦੀ ਹੋਈ ਸਾਧ-ਸੰਗਤ ਅਤੇ ਸੰਬੋਧਨ ਕਰਦਾ ਬੁਲਾਰਾ। ਤਸਵੀਰ : ਸੁਖਨਾਮ

ਇਸ ਮੌਕੇ ਸਾਧਸੰਗਤ ਨੂੰ ਸੰਬੋਧਨ ਕਰਦਿਆਂ 85 ਮੈਂਬਰ ਪੰਜਾਬ ਇੰਜ. ਬਾਰਾ ਸਿੰਘ ਇੰਸਾਂ ਨੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 167 ਮਾਨਵਤਾ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਾਧ-ਸੰਗਤ ਨੂੰ ਵੱਧ ਤੋਂ ਵੱਧ ਨਾਮ ਸਿਮਰਨ ਕਰਨ ਲਈ ਵੀ ਪ੍ਰੇਰਿਤ ਕੀਤਾ। ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਨਾਮ ਚਰਚਾ ਦੌਰਾਨ ਪਹੁੰਚੀ ਵੱਡੀ ਗਿਣਤੀ ਸਾਧ-ਸੰਗਤ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੀਆਂ ਸੀਨੀਅਰ ਪ੍ਰੇਮੀ ਸੰਮਤੀਆਂ, ਪੇ੍ਰਮੀ ਸੰਮਤੀਆਂ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ ਅਤੇ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ। Naamcharcha