ਮੋਹਾਲੀ (ਐੱਮ ਕੇ ਸ਼ਾਇਨਾ) ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot ) ਨੂੰ ਮੁੜ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਧਰਮਸੋਤ ਨੂੰ ਜੰਗਲਾਤ ਵਿਭਾਗ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਲੰਬੇ ਸਮੇਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ।
ਇਹ ਵੀ ਪੜ੍ਹੋ: ਮੋਗਾ ਦੇ ਕਬੱਡੀ ਖਿਡਾਰੀ ਦੇ ਇਰਾਦਾ ਕਤਲ ਕੇਸ ’ਚ ਦੂਜਾ ਸ਼ੂਟਰ ਕਾਬੂੂ
ਸੋਮਵਾਰ ਨੂੰ ਈਡੀ ਨੇ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਜਦੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਨੂੰ 19 ਜਨਵਰੀ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ। ਸ਼ੁੱਕਰਵਾਰ ਨੂੰ ਧਰਮਸੋਤ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਹੋਰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ। ਧਰਮਸੋਤ ਸਾਬਕਾ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਸਨ।