Amloh News: ਮੰਗਾਂ ਨੂੰ ਲੈ ਕੇ ਸਫਾਈ ਸੇਵਕ ਯੂਨੀਅਨ ਪੰਜਾਬ ਬਰਾਂਚ ਅਮਲੋਹ ਵੱਲੋਂ ਰੋਸ ਪ੍ਰਦਰਸ਼ਨ

Sach Kahoon Punjabi Desk Picture
Published On

ਐਸਡੀਐਮ ਅਮਲੋਹ ਚਰਨਜੋਤ ਵਾਲੀਆਂ ਨੂੰ ਦਿੱਤਾ ਮੰਗ-ਪੱਤਰ

  • ਨਾਭਾ ਚੌਂਕ ਅਮਲੋਹ ‘ਚ ਫੂਕਿਆ ਮੁੱਖ ਮੰਤਰੀ ਦਾ ਪੁਤਲਾ

Amloh News: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋਂ ਮਿਊਂਸਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਕਰਨ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਮਿਤੀ 06-05-2026 ਤੋਂ ਲਗਾਤਾਰ ਅਣਮਿੱਥੇ ਸਮੇਂ ਦੀ ਕੰਮ ਛੋੜ ਹੜਤਾਲ ਕਰਨ ਸਬੰਧੀ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਬਰਾਂਚ ਅਮਲੋਹ ਨੇ ਪਰਮਜੀਤ ਮੇਟ ਦੀ ਪ੍ਰਧਾਨਗੀ ਹੇਠ ਇੱਕ ਮੰਗ ਪੱਤਰ ਐਸਡੀਐਮ ਅਮਲੋਹ ਚਰਨਜੋਤ ਸਿੰਘ ਵਾਲੀਆਂ ਨੂੰ ਦਿੱਤਾ। ਇਸ ਮੌਕੇ ਨਗਰ ਕੌਂਸਲ ਦੇ ਮੁਲਾਜਮਾਂ ਵੱਲੋਂ ਮਿਉਂਸੀਪਲ ਕਮੇਟੀ ਅਮਲੋਹ ‘ਚ ਰੋਸ਼ ਧਰਨਾ ਦਿੱਤਾ ਅਤੇ ਨਾਭਾ ਚੌਂਕ ਅਮਲੋਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ।

ਧਰਨੇ ਨੂੰ ਸਬਧੋਨ ਕਰਦਿਆਂ ਪ੍ਰਧਾਨ ਪਰਮਜੀਤ ਮੇਟ ਨੇ ਕਿਹਾ ਕਿ ਹਰ ਕੈਟਾਗਰੀ ਦੇ ਮਿਊਸਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਤੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਮੀਟਿੰਗਾਂ ਵਿੱਚ ਜਾਣੂ ਕਰਵਾਇਆ ਜਾ ਚੁੱਕਿਆ ਹੈ,ਪਰ ਇਨ੍ਹਾਂ ਮੰਗਾਂ ’ਤੇ ਹੁਣ ਤੱਕ ਕੋਈ ਵੀ ਠੋਸ ਨਤੀਜਾ ਨਹੀਂ ਨਿਕਲਿਆ ਜਿਸ ਕਾਰਨ ਪੰਜਾਬ ਦੇ ਸਮੂਹ ਮਿਊਸਪਲ ਮੁਲਾਜ਼ਮਾਂ, ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਵਿੱਚ ਭਾਰੀ ਰੋਸ ਹੈ।

ਇਹ ਵੀ ਪੜ੍ਹੋ: Petrol Diesel News: ਭਾਰਤ ਕੋਲ ਤੇਲ ਦੀ ਕੋਈ ਕਮੀ ਨਹੀਂ ਹੈ, ਵੱਡਾ ਭੰਡਾਰ ਮੌਜ਼ੂਦ : ਕੇਂਦਰ

Amloh News
ਅਨਿਲ ਅਮਲੋਹ : ਐਸਡੀਐਮ ਅਮਲੋਹ ਚਰਨਜੋਤ ਸਿੰਘ ਵਾਲੀਆ ਨੂੰ ਮੰਗ ਪੱਤਰ ਦੇਣ ਮੌਕੇ ਪ੍ਰਧਾਨ ਪਰਮਜੀਤ ਮੇਟ ਤੇ ਹੋਰ। ਤਸਵੀਰ: ਅਨਿਲ ਲੁਟਾਵਾ

ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਮਿਉਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਨਾਲ ਪੈਨਲ ਮੀਟਿੰਗ ਕਰਕੇ ਸਾਡੀਆਂ ਮੰਗਾਂ ਨੂੰ ਹੱਲ ਕੀਤਾ ਜਾਵੇ, ਜੇਕਰ ਸਾਡੀ ਕੋਈ ਸੁਣਵਾਈ ਨਾ ਕੀਤੀ ਗਈ ਤਾਂ ਸਾਡੀ ਜੱਥੇਬੰਦੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਮਿਊਸਪਲ ਮੁਲਾਜ਼ਮਾਂ,ਸਫ਼ਾਈ ਸੇਵਕਾਂ ਤੇ ਸੀਵਰਮੈਨਾ ਵੱਲੋਂ ਮਿਤੀ 06-05-2026 ਤੋਂ ਲਗਾਤਾਰ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਜਾਵੇਗੀ। ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਪਰਮਜੀਤ ਕੁਮਾਰ, ਰਾਜਪਾਲ, ਸੁਖਚੈਨ ਸਿੰਘ, ਕਰਮਜੀਤ ਸਿੰਘ,ਮਨਪ੍ਰੀਤ ਕੌਰ, ਰੇਖਾ ਰਾਣੀ, ਆਸਾ,ਦੀਪਕ ਕੁਮਾਰ ਭੋਲੂ, ਸੁਰਜੀਤ ਸਿੰਘ, ਵਿੱਕੀ,ਸੋਹਣਾ,ਜਸਵੀਰ ਕੌਰ, ਗੁਰਪ੍ਰੀਤ ਕੌਰ, ਸਰੋਜ ਰਾਣੀ, ਲਖਵਿੰਦਰ ਕੌਰ ਤੇ ਬਬਲੀ ਆਦਿ ਮੌਜ਼ੂਦ ਸਨ। Amloh News

About The Author

Related Posts