ਸੇਵਾਦਾਰਾਂ ਨੂੰ ਪ੍ਰਸ਼ਾਸਨ ਨਾਲ ਮਿਲ ਕੇ ਹਰ ਸੰਭਵ ਮੱਦਦ ਕਰਨ ਦੀ ਕੀਤੀ ਅਪੀਲ | Sirsa News
ਸਰਸਾ (ਸੱਚ ਕਹੂੰ ਨਿਊਜ਼)। Sirsa News: ਇਨਸਾਨੀਅਤ ਦੀ ਸੱਚੀ ਸੇਵਾ ਦਾ ਪ੍ਰਤੀਕ ਡੇਰਾ ਸੱਚਾ ਸੌਦਾ ਸਮਾਜ ਭਲਾਈ ਦੇ ਕਾਰਜਾਂ ’ਚ ਸਦਾ ਮੋਹਰੀ ਰਹਿੰਦਾ ਹੈ ਜਦੋਂ ਵੀ ਕਿਸੇ ਤਰ੍ਹਾਂ ਦੀ ਆਫ਼ਤ ਦੇਸ਼ ’ਚ ਕਿਤੇ ਵੀ ਆਉਂਦੀ ਹੈ ਤਾਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਆਪਣੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਮਾਰਗਦਰਸ਼ਨ ’ਚ ਵਧ-ਚੜ੍ਹ ਕੇ ਸੇਵਾ ਲਈ ਅੱਗੇ ਆਉਂਦੀ ਹੈ।
ਐਤਵਾਰ ਨੂੰ ਡੇਰਾ ਸੱਚਾ ਸੌਦਾ ਸਰਸਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਨਲਾਈਨ ਗੁਰੂਕੁਲ ਜ਼ਰੀਏ ਭਿਆਨਕ ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਓਡੀਸ਼ਾ ਤੇ ਹਿਮਾਚਲ ਪ੍ਰਦੇਸ਼ ਦੇ ਮਨਾਲੀ ’ਚ ਹੜ੍ਹ, ਜੰਮੂ-ਕਸ਼ਮੀਰ ਤੇ ਅਰੁਣਾਂਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਲੋਕਾਂ ਦੀ ਜਾਨ-ਮਾਲ ਤੇ ਸੁਰੱਖਿਆ-ਸਲਾਮਤੀ ਲਈ ਤੇ ਜੰਮੂ-ਕਸ਼ਮੀਰ ਦੇ ਡੋਡਾ ਖੇਤਰ ’ਚ ਬੱਦਲ ਫਟਣ ਤੇ ਵੈਸ਼ਣੋ ਦੇਵੀ ਯਾਤਰਾ ਮਾਰਗ ’ਤੇ ਜ਼ਮੀਨ ਖਿਸਕਣ ’ਚ ਮ੍ਰਿਤਕ ਲੋਕਾਂ ਦੀ ਆਤਮਿਕ ਸ਼ਾਂਤੀ ਲਈ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਨਾਅਰਾ ਬੋਲ ਕੇ ਪ੍ਰਾਰਥਨਾ ਕੀਤੀ। Sirsa News

‘ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ’ | Sirsa News
ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਇਸ ਮੁਸ਼ਕਲ ਸਮੇਂ ’ਚ ਅਸੀਂ ਹੜ੍ਹ ਪੀੜਤਾਂ ਦੇ ਦੁੱਖ ’ਚ ਪੂਰੀ ਇਨਸਾਨੀਅਤ ਦੀ ਭਾਵਨਾ ਨਾਲ ਸਾਂਝੇਦਾਰ ਹਾਂ ਉਨ੍ਹਾਂ ਦਾ ਦੁੱਖ ਸਾਡਾ ਸਾਰਿਆਂ ਦਾ ਦੁੱਖ ਹੈ ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਹਜ਼ਾਰਾਂ ਪਿੰਡਾਂ ’ਚ ਲੱਖਾਂ ਏਕੜ ਖੇਤੀ ਦੀ ਜ਼ਮੀਨ ਵੀ ਪ੍ਰਭਾਵਿਤ ਹੋਈ ਤੇ ਅਣਗਿਣਤ ਪਰਿਵਾਰਾਂ ਨੂੰ ਆਪਣਾ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣਾ ਪਿਆ ਕਿਸਾਨਾਂ ਦੀ ਫਸਲ ਤੇ ਪਸ਼ੂਧਨ ਦਾ ਵੀ ਵੱਡਾ ਨੁਕਸਾਨ ਹੋਇਆ ਹੈ ਅਸੀਂ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਾਂ।
ਕਿ ਰਾਹਤ ਤੇ ਬਚਾਅ ਕਾਰਜ ਹੋਰ ਤੇਜ਼ ਕੀਤੇ ਜਾਣ ਤੇ ਪ੍ਰਭਾਵਿਤ ਪਰਿਵਾਰਾਂ ਤੇ ਕਿਸਾਨਾਂ ਲਈ ਮੁਆਵਜ਼ਾ ਤੇ ਮੁੜ-ਵਸੇਬੇ ਦੀ ਸੁਚੱਜੀ ਵਿਵਸਥਾ ਕੀਤੀ ਜਾਵੇ ਇਸ ਦੇ ਨਾਲ ਹੀ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ, ਐੱਨਡੀਆਰਐੱਫ, ਫੌਜ, ਬੀਐੱਸਅੇੱਫ ਤੇ ਪੁਲਿਸ ਦੇ ਵੀਰ ਜਵਾਨਾਂ ਨੂੰ ਵੀ ਅਸ਼ੀਰਵਾਦਾ ਦਿੰਦਿਆਂ ਧੰਨਵਾਦ ਪ੍ਰਗਟ ਕੀਤਾ, ਜੋ ਦਿਨ-ਰਾਤ ਰਾਹਤ ਤੇ ਬਚਾਅ ਕਾਰਜਾਂ ’ਚ ਲੱਗੇ ਹਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਾਧ-ਸੰਗਤ ਤੇ ਜ਼ਿੰਮੇਵਾਰਾਂ ਨੂੰ ਪ੍ਰਸ਼ਾਸਨ ਨਾਲ ਮਿਲ ਕੇ ਹੜ੍ਹ ਪੀੜਤਾਂ ਦੀ ਹਰ ਸੰਭਵ ਮੱਦਦ ਕਰਨ ਦਾ ਸੱਦਾ ਦਿੱਤਾ।
ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਜ਼ਰੂਰਤ ਦੇ ਸਮੇਂ ਇੱਕ-ਦੂਜੇ ਦੀ ਸਹਾਇਤਾ ਕਰਨਾ ਹੀ ਸੱਚੀ ਇਨਸਾਨੀਅਤ ਹੈ ਪੂਜਨੀਕ ਗੁਰੂ ਜੀ ਨੇ ਫ਼ਰਮਾਇਆ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਪਹਿਲਾਂ ਤੋਂ ਹੀ ਪੰਜਾਬ ’ਚ ਹੜ੍ਹ ਪੀੜਤਾਂ ਦੀ ਮੱਦਦ ’ਚ ਲੱਗੇ ਹੋਏ ਹਨ ਹੁਣ ਸੇਵਾਦਾਰ ਪ੍ਰਸ਼ਾਸਨ ਨਾਲ ਮਿਲ ਕੇ ਹੜ੍ਹ ਰਾਹਤ ਕਾਰਜ ਨੂੰ ਹੋਰ ਜ਼ਿਆਦਾ ਰਫ਼ਤਾਰ ਦੇਣਗੇ ਪੂਜਨੀਕ ਗੁਰੂ ਜੀ ਨੇ ਸਾਧ-ਸੰਗਤ ਨੂੰ ਪ੍ਰੇਰਿਤ ਕਰਦੇ ਹੋਏ ਫ਼ਰਮਾਇਆ ਕਿ ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ।