ਸਾਡੇ ਨਾਲ ਸ਼ਾਮਲ

Follow us

11.5 C
Chandigarh
Monday, February 2, 2026
More
    Home Breaking News ਦ੍ਰਿੜ ਵਿਸ਼ਵਾਸ ...

    ਦ੍ਰਿੜ ਵਿਸ਼ਵਾਸ ਨਾਲ ਪ੍ਰਭੂ-ਭਗਤੀ ਕਰੋ: ਪੂਜਨੀਕ ਗੁਰੂ ਜੀ

    Saint Dr MSG
    Saint Dr MSG

    ਦ੍ਰਿੜ ਵਿਸ਼ਵਾਸ ਨਾਲ ਪ੍ਰਭੂ-ਭਗਤੀ ਕਰੋ: ਪੂਜਨੀਕ ਗੁਰੂ ਜੀ (Saint Dr. MSG)

    ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਫ਼ਰਮਾਉਦੇ ਹਨ ਕਿ ਇਨਸਾਨ ਜਿਵੇਂ-ਜਿਵੇਂ ਸਿਮਰਨ ਕਰਦਾ ਜਾਂਦਾ ਹੈ, ਉਹ ਮਾਲਕ ਦੇ ਦਰਸ਼-ਦੀਦਾਰ ਦੇ ਕਾਬਲ ਬਣਦਾ ਜਾਂਦਾ ਹੈ ਜਦੋਂ ਤੱਕ ਤੁਸੀਂ ਦ੍ਰਿੜ ਵਿਸ਼ਵਾਸ ਨਾਲ ਸਿਮਰਨ ਨਹੀਂ ਕਰੋਗੇ ਉਦੋਂ ਤੱਕ ਮਾਲਕ ਦੇ ਦਰਸ਼-ਦੀਦਾਰ ਦੇ ਕਾਬਲ ਨਹੀਂ ਬਣ ਸਕੋਗੇ। ਜੇਕਰ ਤੁਸੀਂ ਸਿਮਰਨ ਕਰੋ, ਦ੍ਰਿੜ ਵਿਸ਼ਵਾਸ ਬਣਾ ਲਓ ਤਾਂ ਹੀ ਮਾਲਕ ਦੀ ਦਇਆ-ਮਿਹਰ, ਰਹਿਮਤ ਵਰਸੇਗੀ ਤਾਂ ਹੀ ਉਸ ਦੇ ਦਰਸ਼-ਦੀਦਾਰ ਦੇ ਕਾਬਲ ਬਣੋਗੇ ਸਾਰਿਆਂ ਨੂੰ ਚਾਹੀਦਾ ਹੈ ਕਿ ਪ੍ਰਭੂ, ਪਰਮਾਤਮਾ ਦਾ ਸਿਮਰਨ ਕਰਨ, ਉਸ ਦੀ ਭਗਤੀ-ਇਬਾਦਤ ਕਰਨ ਕੰਮ-ਧੰਦਾ ਕਰਦੇ ਹੋਏ, ਤੁਰਦੇ-ਫਿਰਦੇ, ਪਏ-ਪਏ ਜਿੰਨਾ ਤੁਸੀਂ ਸਿਮਰਨ ਕਰੋਗੇ ਓਨੀ ਹੀ ਤੁਹਾਡੇ ’ਤੇ ਮਾਲਕ ਦੀ ਦਇਆ-ਰਹਿਮਤ ਵਰਸੇਗੀ। Saint Dr MSG

    ਇਹ ਵੀ ਪੜ੍ਹੋ: ਦਿਵਿਆਂਗ ਵਿਅਕਤੀਆਂ ਲਈ ਡੇਰਾ ਸੱਚਾ ਸੌਦਾ ਦਾ ਉਪਰਾਲਾ, ਦੇਖੋ ਵੀਡੀਓ

    ਪੂਜਨੀਕ ਗੁਰੂ ਜੀ (Saint Dr MSG) ਫ਼ਰਮਾਉਦੇ ਹਨ ਕਿ ਮਾਲਕ ਦਾ ਰਹਿਮੋ-ਕਰਮ ਮੋਹਲੇਧਾਰ ਵਰਸ ਰਿਹਾ ਹੈ ਪਰ ਉਸ ਰਹਿਮਤ ਦਾ ਅਹਿਸਾਸ ਉਸ ਨੂੰ ਹੰੁਦਾ ਹੈ ਜੋ ਸਤਿਸੰਗ ਵਿਚ ਆ ਕੇ ਸੁਣ ਕੇ ਅਮਲ ਕਰਦਾ ਹੈ ਸਤਿਸੰਗ ਵਿਚ ਕਿਹਾ ਜਾਂਦਾ ਹੈ ਕਿ ਨਾਮ ਜਪੋ ਅਤੇ ਮਾਲਕ ਦੀ ਬਣਾਈ ਗਈ ਔਲਾਦ ਨਾਲ ਨਿਸਵਾਰਥ ਭਾਵਨਾ ਨਾਲ ਪਿਆਰ ਕਰੋ ਸਭ ਦਾ ਭਲਾ ਕਰੋ, ਸਭ ਦਾ ਭਲਾ ਮੰਗੋ ਜੋ ਜੀਵ ਬਚਨਾਂ ’ਤੇ ਅਮਲ ਕਰਦੇ ਹਨ, ਸੁਣ ਕੇ ਮੰਨਿਆ ਕਰਦੇ ਹਨ ਉਨ੍ਹਾਂ ’ਤੇ ਹੀ ਮਾਲਕ ਦੀ ਦਇਆ-ਮਿਹਰ, ਰਹਿਮਤ ਵਰਸਦੀ ਹੈ ਜੋ ਬਚਨ ਸੁਣਦੇ ਹਨ, ਅਮਲ ਨਹੀਂ ਕਰਦੇ, ਮੰਨਦੇ ਨਹੀਂ ਤਾਂ ਉਹ ਕੋਰੇ ਰਹਿ ਜਾਂਦੇ ਹਨ।

    LEAVE A REPLY

    Please enter your comment!
    Please enter your name here