ਸਰਸਾ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਂਦੇ ਹਨ ਕਿ ਸਾਰੇ ਧਰਮਾਂ ‘ਚ ਲਿਖਿਆ ਹੈ ਕਿ ਮਨੁੱਖੀ ਸਰੀਰ ਸਭ ਤੋਂ ਸ੍ਰੇਸ਼ਟ ਹੈ ਤੇ ਜੀਵ-ਆਤਮਾ ਨੂੰ ਇਹ ਸਰੀਰ 84 ਲੱਖ ਜੂਨਾਂ ਤੋਂ ਬਾਅਦ ਸਭ ਤੋਂ ਅਖੀਰ ‘ਚ ਪ੍ਰਾਪਤ ਹੁੰਦਾ ਹੈ ਮਨੁੱਖੀ ਸਰੀਰ ਹੀ ਇੱਕੋ-ਇੱਕ ਅਜਿਹਾ ਜ਼ਰੀਆ ਹੈ, ਜਿਸ ‘ਚ ਆਤਮਾ ਆਵਾਗਮਨ ਤੋਂ ਅਜ਼ਾਦੀ ਪ੍ਰਾਪਤ ਕਰ ਸਕਦੀ ਹੈ ਜੀਵ ਇਸ ਮਨੁੱਖੀ ਜੂਨੀ ‘ਚ ਮਾਲਕ ਦੀ ਭਗਤੀ-ਇਬਾਦਤ ਕਰੇ ਤੇ ਉਸ ਦੀ ਯਾਦ ‘ਚ ਸਮਾਂ ਲਗਾਵੇ ਤਾਂ ਆਤਮਾ ਆਵਾਗਮਨ ਤੋਂ ਅਜ਼ਾਦ ਹੋ ਸਕਦੀ ਹੈ ਤੇ ਮਾਲਕ ਦੇ ਦਰਸ਼-ਦੀਦਾਰ ਦੇ ਕਾਬਲ ਬਣ ਸਕਦੀ ਹੈ।
ਆਪ ਜੀ (Saint Dr MSG) ਫ਼ਰਮਾਉਂਦੇ ਹਨ ਕਿ ਕਬੀਰ ਜੀ ਨੇ ਮਨੁੱਖੀ ਸਰੀਰ ਬਾਰੇ ਲਿਖਿਆ ਹੈ ਕਿ ਮਨੁੱਖੀ ਸਰੀਰ ਨੂੰ ਪ੍ਰਾਪਤ ਕਰਨ ਲਈ ਦੇਵੀ-ਦੇਵਤੇ ਵੀ ਤਰਸਦੇ ਹਨ ਕਿ ਕਦੋਂ ਮਨੁੱਖੀ ਸਰੀਰ ਪ੍ਰਾਪਤ ਹੋਵੇ ਅਤੇ ਉਹ ਮਾਲਕ ਦੀ ਭਗਤੀ-ਇਬਾਦਤ ਕਰਨ ਪਰ ਤੁਹਾਨੂੰ ਇਹ ਮਨੁੱਖੀ ਸਰੀਰ ਮਿਲ ਚੁੱਕਿਆ ਹੈ, ਇਸ ਲਈ ਤੁਹਾਨੂੰ ਉਸ ਪ੍ਰਭੂ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਤਾਂ ਕਿ ਤੁਸੀਂ ਪਰਮਾਨੰਦ ਨੂੰ ਹਾਸਲ ਕਰ ਸਕੋ।
ਸਵੇਰੇ 2 ਤੋਂ 4 ਵਜੇ ਦਰਮਿਆਨ ਜਾਗਣਾ ਚਾਹੀਦਾ ਹੈ
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਧਰਮ ਸ਼ਾਸਤਰਾਂ ‘ਚ ਇਹ ਲਿਖਿਆ ਹੈ ਕਿ ਇਨਸਾਨ ਨੂੰ ਸਵੇਰੇ 2 ਤੋਂ 4 ਵਜੇ ਦਰਮਿਆਨ ਜਾਗਣਾ ਚਾਹੀਦਾ ਹੈ ਅਤੇ ਓਮ, ਹਰੀ, ਰਾਮ ਦੀ ਭਗਤੀ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਜੋ ਕੰਮ- ਧੰਦਾ ਕਰਦੇ ਹੋ ਉਸ ‘ਚ ਮਿਹਨਤ ਕਰੋ, ਨਾ ਕਿ ਰਿਸ਼ਵਤਖੋਰੀ, ਭ੍ਰਿਸ਼ਟਾਚਾਰ, ਠੱਗੀ, ਬੇਈਮਾਨੀ। ਹਮੇਸ਼ਾ ਮਿਹਨਤ, ਹੱਕ-ਹਲਾਲ ਦੀ ਕਮਾਈ ਅਤੇ ਕਮਾਈ ਦਾ ਪੰਜਵਾਂ ਜਾਂ ਸੱਤਵਾਂ ਹਿੱਸਾ ਨੇਕੀ ‘ਤੇ ਨੇਕ ਦਿਲ ਨਾਲ ਲਾਓ, ਨਾਲ ਹੀ ਪ੍ਰਭੂ ਦੀ ਬਣਾਈ ਸ੍ਰਿਸ਼ਟੀ ਨਾਲ ਬੇਗਰਜ਼, ਨਿਹਸਵਾਰਥ ਭਾਵਨਾ ਨਾਲ ਪ੍ਰੇਮ ਕਰੋ।