ਰਾਜਸਥਾਨ ਦਾ ਐੱਮਐੱਸਜੀ ਪਵਿੱਤਰ ਭੰਡਾਰਾ : ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ

Saint Dr MSG

ਬਰਨਾਵਾ (ਸੱਚ ਕਹੂੰ ਨਿਊਜ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਐੱਮਐੱਸਜੀ ਪਵਿੱਤਰ ਭੰਡਾਰੇ ਮੌਕੇ ਯੂਟਿਊਬ ’ਤੇ ਲਾਈਵ ਹੋ ਕੇ ਸਾਧ-ਸੰਗਤ ਨੂੰ ਪਵਿੱਤਰ ਦਰਸ਼ਨਾਂ ਤੇ ਬਚਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਪੂਜਨੀਕ ਗੁਰੂ ਜੀ ਦੇ ਯੂਟਿਊਬ ਚੈਨਲ ’ਤੇ ਜਾ ਕੇ ਦਰਸ਼ਨ ਕਰ ਲਓ।

ਜ਼ਿਕਰਯੋਗ ਹੈ ਕਿ ਸੱਚੇ ਰੂਹਾਨੀ ਰਹਿਬਰ, ਮਹਾਨ ਸਮਾਜ ਸੁਧਾਰਕ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਐੱਮਐੱਸਜੀ ਮਹਾਂ ਰਹਿਮੋਕਰਮ ਭੰਡਾਰਾ ਅੱਜ ਐਤਵਾਰ ਨੂੰ ਜੈਪੁਰ ਵਿਖੇ ਰਾਜਸਥਾਨ ਦੀ ਸਾਧ-ਸੰਗਤ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ। ਸਵੇਰ ਤੋਂ ਹੀ ਸਾਧ-ਸੰਗਤ ਵੱਡੀ ਗਿਣਤੀ ਵਿੱਚ ਪਹੰੁਚਣੀ ਸ਼ੁਰੂ ਹੋ ਗਈ ਹੈ। ਪਵਿੱਤਰ ਭੰਡਾਰੇ ਸਬੰਧੀ ਸੂਬੇ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।

MSG Maha Rehmokaram Bhandara Jaipur

ਪਵਿੱਤਰ ਐੱਮਐੱਸਜੀ ਭੰਡਾਰੇ ਸਬੰਧੀ ਤਿਆਰੀਆਂ ਦੇਖਿਆਂ ਹੀ ਬਣਦੀਆਂ ਹਨ। ਵੱਡੀ ਗਿਣਤੀ ’ਚ ਸਾਧ-ਸੰਗਤ ਇਸ ਪਵਿੱਤਰ ਭੰਡਾਰੇ ’ਤੇ ਸ਼ਿਰਕਤ ਕਰੇਗੀ ਤੇ ਸਾਧ-ਸੰਗਤ ਦਾ ਲਗਾਤਾਰ ਆਉਣਾ ਜਾਰੀ ਹੈ। ਸਾਧ-ਸੰਗਤ ਦੀ ਸਹੂਲਤ ਲਈ ਪ੍ਰਬੰਧਕੀ ਕਮੇਟੀ ਵੱਲੋਂ ਵੱਖ-ਵੱਖ ਪੰਡਾਲ ਬਣਾਏ ਗਏ ਹਨ ਤੇ ਸੇਵਾਦਾਰ ਨੇ ਆਪਣੀਆਂ-ਆਪਣੀਆਂ ਡਿਊਟੀਆਂ ਬੜੀ ਤਨਦੇਹੀ ਨਾਲ ਨਿਭਾ ਰਹੇ ਹਨ। ਇਸ ਮੌਕੇ ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਤੋਂ ਆਨਲਾਈਨ ਗੁਰੂਕੁਲ ਰਾਹੀਂ ਰੂਹਾਨੀ ਸਤਿਸੰਗ ਫ਼ਰਮਾਉਣਗੇ। ਇਸ ਦੌਰਾਨ ਨਸ਼ੇ ਆਦਿ ਬੁਰਾਈਆਂ ਛੁਡਵਾਉਣ ਲਈ ਕੈਂਪ ਵੀ ਲਾਇਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here