1984 ਦੰਗਾ : ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ

Sajjan Kumar, Relieved, Supreme Court

ਨਹੀਂ ਮਿਲੀ ਅੰਤਰਿਮ ਜਮਾਨਤ

ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ Supreme Court ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਜਾਬਤਾ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਅੰਤਰਿਮ ਜਮਾਨਤ ‘ਤੇ ਰਿਹਾਅ ਕਰਨ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਮੁੱਖ ਜੱਜ ਐੱਸਏ ਬੋਬੜੇ, ਜੱਜ ਬੀ ਆਰ ਗਵਈ ਅਤੇ ਜੱਜ ਸੂਰਿਆ ਕਾਂਤ ਦੀ ਬੈਂਚ ਨੇ ਸੱਜਣ ਕੁਮਾਰ ਦੀ ਅੰਤਰਿਮ ਜਮਾਨਤ ‘ਤੇ ਰਿਹਾਈ ਦਾ ਆਦੇਸ਼ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ‘ਚ ਇਸ ਦੀ ਜਮਾਨਤ ਅਰਜ਼ੀ ‘ਤੇ ਸੁਣਵਾਈ ਕਰੇਗੀ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਸਬਰੀਮਲਾ ਸੰਦਰਭ ਮਾਮਲੇ ‘ਚ ਸੁਣਵਾਈ ਪੂਰੀ ਕਰਨ ਤੋਂ ਬਾਅਦ ਕੁਮਾਰ ਦੀ ਸਿਹਤ ‘ਤੇ ਏਮਜ ਦੀ ਜਾਂਚ ਰਿਪੋਰਟ ‘ਤੇ ਵਿਚਾਰ ਕਰੇਗੀ। ਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਦੋ ਸਿੱਖ ਸੁਰੱਖਿਆ ਗਾਰਡਾਂ ਵੱਲੋਂ ਤੱਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।

  • ਦੱਸ ਦਈਏ ਕਿ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
  • ਜਿਸ ਮਾਮਲੇ ‘ਚ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਸਜ਼ਾ ਦਿੱਤੀ ਗਈ
  • ਉਹ ਇੱਕ-ਦੋ ਨਵੰੰਬਰ 1984 ਨੂੰ ਦਿੱਲੀ ਦੰਗਿਆਂ ਦਾ ਮਾਮਲਾ ਹੈ।
  • ਦਿੱਲੀ ਛਾਉਣੀ ਦੇ ਰਾਜ ਨਗਰ ਪਾਰਟ-1 ਇਲਾਕੇ ‘ਚ ਪੰਜ ਸਿੱਖਾਂ ਦਾ ਕਤਲ
  • ਅਤੇ ਰਾਜ ਨਗਰ ਪਾਰਟ-2 ‘ਚ ਇੱਕ ਸ੍ਰੀ ਗੁਰੂਦੁਆਰਾ ਸਾਹਿਬ ਨੂੰ ਅੱਗ ਲਾਉਣ ਨਾਲ ਸਬੰਧਤ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।