ਨਵੀਂ ਦਿੱਲੀ। 1984 ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਇਸ ਮਾਮਲੇ ਦੀ ਸੁਣਵਾਈ ਹੁਣ ਅਗਸਤ ‘ਚ ਕਰਾਂਗੇ। ਹਾਲਾਂਕਿ ਸੱਜਣ ਕੁਮਾਰ ਦੇ ਵਕੀਲ ਵਲੋਂ ਦਲੀਲਾਂ ਦਿੱਤੀਆਂ ਗਈਆਂ ਅਤੇ ਗੋਧਰਾ ਕਾਂਡ ਦਾ ਉਦਾਹਰਣ ਵੀ ਦਿੱਤਾ ਗਿਆ। ਦੱਸਣਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ ‘ਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ‘ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ ‘ਚ ਸਿੱਖਾਂ ਦੇ ਕਤਲੇਆਮ ਮਾਮਲੇ ‘ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।