ਸਲਾਬਤਪੁਰਾ Live ! : ਪਵਿੱਤਰ ਭੰਡਾਰੇ ਮੌਕੇ ਪੂਜਨੀਕ ਗੁਰੂ ਜੀ ਦੀ ਸ਼ਾਹੀ ਚਿੱਠੀ ਪੜ੍ਹ ਕੇ ਸੁਣਾਈ

Salabtpura Bhndara

(ਸੁਖਜੀਤ ਮਾਨ) ਸਲਾਬਤਪੁਰਾ।   ਡੇਰਾ ਸੱਚਾ ਸੌਦਾ ਦੇ ਪਵਿੱਤਰ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ’ਚ ਮਨਾਇਆ ਜਾ ਰਿਹਾ ਹੈ। ਰੂਹਾਨੀ ਸਥਾਪਨਾ ਮਹੀਨੇ ਦੇ ਸ਼ੁੱਭ ਭੰਡਾਰੇ ’ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ 25 ਮਾਰਚ 2023 ਨੂੰ ਭੇਜੀ ਗਈ 14ਵੀਂ ਚਿੱਠੀ ਸਾਧ-ਸੰਗਤ ਨੂੰ ਪੜ੍ਹ ਕੇ ਸੁਣਾਈ ਗਈ। ਚਿੱਠੀ ਨੂੰ ਸੁਣ ਕੇ ਸਾਧ-ਸੰਗਤ ਭਾਵੁਕ ਹੋ ਗਈ। ਚਿੱਠੀ ’ਚ ਪੂਜਨੀਕ ਗੁਰੂ ਜੀ ਨੇ ਹਰਿਆਣਾ ਅਤੇ ਰਾਜਸਥਾਨ ਵਿੱਚ ਚਲਾਏ ਸਫ਼ਾਈ ਮਹਾਂ ਅਭਿਆਨਾਂ ਰੂਪੀ ਮਹਾਂਯੱਗ ’ਚ ਆਹੂਤੀ ਪਾਉਣ ਵਾਲੀ ਸਾਧ-ਸੰਗਤ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਆਸ਼ੀਰਵਾਦ ਦਿੱਤਾ। (Salabtpura Bhndara )

ਸ਼ਾਹੀ ਚਿੱਠੀ ਰਾਹੀਂ ਪੂਜਨੀਕ ਗੁਰੂ ਜੀ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਅਤੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਨੂੰ ਵੀ ਮਾਰਚ ਮਹੀਨੇ ਹੀ ਗੁਰੂ ਮੰਤਰ ਦੀ ਅਨਮੋਲ ਦਾਤ ਪ੍ਰਾਪਤ ਹੋਈ ਸੀ । ਇਸ ਲਈ ਅੱਗੇ ਤੋਂ 25 ਮਾਰਚ ਦਾ ਭੰਡਾਰਾ MSG ਗੁਰੂਮੰਤਰ ਭੰਡਾਰਾ ਵਜੋਂ ਮਨਾਇਆ ਜਾਵੇਗਾ। (Salabtpura Bhndara )

ਪੂਜਨੀਕ ਗੁਰੂ ਜੀ ਨੇ ਸਪੱਸ਼ਟ ਕੀਤਾ ਕਿ ਸਾਧ-ਸੰਗਤ ਨੇ ਹੀ ਰਾਜਨੀਤਿਕ ਵਿੰਗ ਬਣਾਇਆ ਸੀ ਤੇ ਹੁਣ ਸਾਧ-ਸੰਗਤ ਨੇ ਹੀ ਇਸ ਨੂੰ ਭੰਗ ਕਰ ਦਿੱਤਾ ਹੈ। ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਪਾਵਨ ਬਚਨਾਂ ’ਤੇ ਅਮਲ ਕਰਦਿਆਂ ਦੋਵੇਂ ਹੱਥ ਖੜ੍ਹੇ ਕਰਕੇ ਏਕਤਾ ਵਿਚ ਰਹਿਣ ਦਾ ਪ੍ਰਣ ਲਿਆ।

ਵੱਡੀ ਗਿਣਤੀ ’ਚ ਪਹੁੰਚੀ ਸਾਧ-ਸੰਗਤ

ਸਾਧ ਸੰਗਤ ਦੀ ਸਹੂਲਤ ਲਈ ਜਿੰਮੇਵਾਰ ਸੇਵਾਦਾਰਾਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਡਾਲ ਨੂੰ ਸੁੰਦਰ ਲੜੀਆਂ, ਰੰਗੋਲੀ ਅਤੇ ਫੁੱਲਾਂ ਨਾਲ ਸਜ਼ਾਇਆ ਗਿਆ ਹੈ। ਸਾਧ ਸੰਗਤ ਵੱਲੋਂ ਇਸ ਪਵਿੱਤਰ ਮਹੀਨੇ ਦੀ ਇੱਕ ਦੂਜੇ ਨੂੰ ਪਵਿੱਤਰ ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਲਗਾ ਕੇ ਵਧਾਈ ਦਿੱਤੀ ਜਾ ਰਹੀ ਹੈ। ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਨਾਲ ਸਬੰਧਿਤ ਹਰ ਪਵਿੱਤਰ ਮਹੀਨੇ ਦੀ ਖੁਸ਼ੀ ਲੋੜਵੰਦਾਂ ਦੀ ਮੱਦਦ ਕਰਕੇ ਮਨਾਈ ਜਾਂਦੀ ਹੈ ਤੇ ਅੱਜ ਵੀ ਭਲਾਈ ਕਾਰਜਾਂ ਤਹਿਤ ਲੋੜਵੰਦਾਂ ਦੀ ਮੱਦਦ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਸਾਈਂ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ਼ ਨੇ 29 ਅਪ੍ਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ ਸੀ। ਸਾਧ ਸੰਗਤ ਅਪ੍ਰੈਲ ਮਹੀਨੇ ਨੂੰ ਰੂਹਾਨੀ ਸਥਾਪਨਾ ਮਹੀਨੇ ਦੇ ਰੂਪ ’ਚ ਭਲਾਈ ਕਾਰਜ ਕਰਕੇ ਮਨਾਉਂਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ