ਸਲਮਾਨ ਖ਼ਾਨ ਨੂੰ ਹੋਇਆ ਡੇਂਗੂ

ਸਲਮਾਨ ਖ਼ਾਨ ਨੂੰ ਹੋਇਆ ਡੇਂਗੂ

ਮੁੰਬਈ। ਸਲਮਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਚਾਰ-ਪੰਜ ਦਿਨਾਂ ਤੋਂ ਸਲਮਾਨ ਖ਼ਾਨ ਦੀ ਸਿਹਤ ਖ਼ਰਾਬ ਚੱਲ ਰਹੀ ਹੈ। ਡੇਂਗੂ ਹੋਣ ਕਾਰਨ ਉਨ੍ਹਾਂ ਦੀ ਫ਼ਿਲਮ ਤੇ ਸ਼ੋਅ ਦੀ ਸਾਰੀ ਸ਼ੂਟਿੰਗ ਬੰਦ ਕਰ ਦਿੱਤੀ ਗਈ ਹੈ। ਰਿਪੋਰਟ ਮੁਤਾਬਕ ਸਲਮਾਨ ਖ਼ਾਨ ਪਿਛਲੇ ਦੋ ਹਫ਼ਤਿਆਂ ਤੋਂ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ।

ਮੇਲਾ ਦੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇੱਕ ਔਰਤ ਸਮੇਤ ਤਿੰਨ ਦੀ ਮੌਤ

ਇਸ ਦੌਰਾਨ ਉਨ੍ਹਾਂ ਨੂੰ ਡੇਂਗੂ ਹੋਣ ਦਾ ਪਤਾ ਲੱਗਾ। ਸਲਮਾਨ ਦੀ ਸਿਹਤ ਨੂੰ ਦੇਖਦਿਆਂ ਫ਼ਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ। ਇਹੀ ਵਜ੍ਹਾ ਹੈ ਕਿ ਸਲਮਾਨ ਖ਼ਾਨ ‘ਵੀਕੈਂਡ ਕਾ ਵਾਰ’ ਵੀ ਹੋਸਟ ਨਹੀਂ ਕਰਨਗੇ। ਟੀ. ਵੀ. ਦੇ ਸਭ ਤੋਂ ਵੱਡੇ ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੀ ਪਛਾਣ ਸਲਮਾਨ ਖ਼ਾਨ ਤੋਂ ਹੈ। ਸ਼ੋਅ ਦਾ ਪ੍ਰੋਮੋ ਵੀ ਆ ਗਿਆ ਹੈ, ਜਿਸ ’ਚ ਕਰਨ ਜੌਹਰ ਮੁਕਾਬਲੇਬਾਜ਼ਾਂ ਦੀ ਕਲਾਸ ਲਗਾਉਂਦੇ ਦਿਖ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ