ਟੋਕੀਓ ਓਲੰਪਿਕ ਚਾਂਦੀ ਤਮਗਾ ਜੇਤੂ ਮੀਰਾਬਾਈ ਚਾਨੂ ਨੂੰ ਮਿਲੇ ਸਲਮਾਨ ਖਾਨ

ਟੋਕੀਓ ਓਲੰਪਿਕ ਚਾਂਦੀ ਤਮਗਾ ਜੇਤੂ ਮੀਰਾਬਾਈ ਚਾਨੂ ਨੂੰ ਮਿਲੇ ਸਲਮਾਨ ਖਾਨ

ਨਵੀਂ ਦਿੱਲੀ (ਏਜੰਸੀ)। ਟੋਕੀਓ ਓਲੰਪਿਕ ’ਚ ਚਾਂਦੀ ਤਮਗਾ ਜੇਤੂ ਭਾਰਤੀ ਮਹਿਲਾ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨਾਲ ਫਿਲਮੀ ਅਦਾਕਾਰ ਸਲਮਾਨ ਖਾਨ ਨੇ ਮੁਲਾਕਾਤ ਕੀਤੀ । ਸਲਮਾਨ ਖਾਨ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਤੇ ਇਸੇ ਤਰ੍ਹਾਂ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਆ ਟਵਿੱਟਰ ’ਤੇ ਸਲਮਾਨ ਖਾਨ ਨੇ ਮੀਰਾਬਾਈ ਚਾਨੂ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ, ਨਾਲ ਹੀ ਇੱਕ ਲਵਿੰਗ ਨੋਟ ਲਿਖਿਆ ਹੈੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੀਰਬਾਈ ਚਾਨੂ ਨੂੰ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਮਿਲੇ ਸਨ।
ਦੱਸਣਯੋਗ ਹੈ ਕਿ ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਤਮਗਾ ਜਿੱਤਿਆ ਸੀ ਮੀਰਬਾਈ ਚਾਨੂ ਨੇ ਇਹ ਤਮਗਾ 49 ਕਿੱਲੋ ਭਾਰ ਵਰਗ ’ਚ ਜਿੱਤਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ