ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News ਫੂਡ ਸੇਫਟੀ ਟੀਮ...

    ਫੂਡ ਸੇਫਟੀ ਟੀਮ ਨੇ ਭਰੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ

    Sample Food Items
    ਫ਼ਤਹਿਗੜ੍ਹ ਸਾਹਿਬ :ਰੇਹੜੀਆਂ ਤੋਂ ਸੈਂਪਲਿੰਗ ਕਰਦੇ ਹੋਏ ਫੂਡ ਸੇਫਟੀ ਅਫਸਰ ਮਹਿਕ ਸੈਣੀ ਅਤੇ ਕਨਵਰਦੀਪ ਸਿੰਘ। ਤਸਵੀਰ: ਅਨਿਲ ਲੁਟਾਵਾ

    ਖਾਣ ਪੀਣ ਦੀਆਂ ਵਸਤਾਂ ’ਚ ਮਿਲਾਵਟ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ :ਸਿਵਲ ਸਰਜਨ (Sample Food Items)

    (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀ ਫੂਡ ਸੇਫਟੀ ਟੀਮ ਜਿਸ ਵਿੱਚ ਫੂਡ ਸੇਫਟੀ ਅਫਸਰ ਮਹਿਕ ਸੈਣੀ ਅਤੇ ਫੂਡ ਸੇਫਟੀ ਅਫਸਰ ਕਨਵਰਦੀਪ ਸਿੰਘ ਸਾਮਲ ਸਨ ਵੱਲੋਂ ਅਮਲੋਹ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚੋਂ ਦੁਕਾਨਾਂ ਅਤੇ ਰੇੜੀਆਂ ਤੋਂ ਦੇਸੀ ਘੀ ਅਤੇ ਕੁਲਚੇ ਛੋਲਿਆ ਦੇ ਪੰਜ ਸੈਂਪਲ ਭਰਕੇ ਚੈਕਿੰਗ ਲਈ ਫੂਡ ਲੈਬਾਰਟਰੀ ਵਿਖੇ ਭੇਜੇ ਗਏ ਅਤੇ ਵਿਕਰੇਤਾਵਾਂ ਨੂੰ ਸਾਫ ਸਫਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। (Sample Food Items)

    ਇਹ ਵੀ ਪੜ੍ਹੋ: ਹੁਣ ਪੰਜਾਬ ਦੀਆਂ ਮੰਡੀਆਂ ’ਚ ਹੋਵੇਗੀ ਆਨਲਾਈਨ ਗੇਟ ਐਂਟਰੀ 

    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰ ਕੇ ਫੂਡ ਲੈਬਾਰਟਰੀ ਵਿਖੇ ਚੈਂਕਿੰਗ ਲਈ ਭੇਜੇ ਜਾਂਦੇ ਹਨ, ਉਨ੍ਹਾਂ ਵਿੱਚੋਂ ਜੇਕਰ ਕੋਈ ਸੈਂਪਲ ਫੇਲ ਜਾਂ ਗਲਤ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ ਵਿਰੁੱਧ ਵਿਭਾਗ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਉਨ੍ਹਾਂ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ, ਰੇਹੜੀ ਵਾਲਿਆਂ, ਢਾਬੇ ਵਾਲਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਮ ਲੋਕਾਂ ਨੂੰ ਸਾਫ ਸੁਥਰਾ, ਮਿਲਾਵਟ ਰਹਿਤ ਖਾਣ ਪੀਣ ਦਾ ਸਮਾਨ ਹੀ ਵੇਚਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਹ ਸੈਂਪਲਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। (Sample Food Items)

    LEAVE A REPLY

    Please enter your comment!
    Please enter your name here