ਸੈਮਸਨ ਨੇ ਯੂਏਈ ‘ਚ ਆਈਪੀਐਲ ਦੇ ਸਭ ਤੋਂ ਤੇਜ਼ ਅਰਧ ਸੈਂਕੜੇ ਦੀ ਕੀਤੀ ਬਰਾਬਰੀ

ਸੈਮਸਨ ਨੇ ਯੂਏਈ ‘ਚ ਆਈਪੀਐਲ ਦੇ ਸਭ ਤੋਂ ਤੇਜ਼ ਅਰਧ ਸੈਂਕੜੇ ਦੀ ਕੀਤੀ ਬਰਾਬਰੀ

ਸ਼ਾਰਜਾਹ। ਰਾਜਸਥਾਨ ਰਾਇਲਜ਼ ਦੇ ਵਿਕਟ ਕੀਪਰ ਬੱਲੇਬਾਜ਼ ਸੰਜੂ ਸੈਮਸਨ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਆਈਪੀਐਲ ਵਿੱਚ 19 ਗੇਂਦਾਂ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜਾ ਬਣਾਉਣ ਦੇ ਡੇਵਿਡ ਮਿਲਰ ਦੇ ਰਿਕਾਰਡ ਦੀ ਬਰਾਬਰੀ ਕੀਤੀ ਹੈ। ਸੈਮਸਨ ਨੇ ਮੰਗਲਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ 32 ਗੇਂਦਾਂ ਵਿਚ ਇਕ ਚੌਕੇ ਅਤੇ 9 ਛੱਕਿਆਂ ਦੀ ਮਦਦ ਨਾਲ 74 ਦੌੜਾਂ ਬਣਾਈਆਂ। ਉਸਨੇ ਆਪਣੀ ਵਿਸਫੋਟਕ ਪਾਰੀ ਵਿੱਚ ਸਿਰਫ 19 ਗੇਂਦਾਂ ਵਿੱਚ ਅਰਧ ਸੈਂਕੜਾ ਪੂਰਾ ਕੀਤਾ। ਉਸ ਤੋਂ ਪਹਿਲਾਂ ਮਿੱਲਰ ਨੇ ਰਾਜਸਥਾਨ ਰਾਇਲਜ਼ ਖ਼ਿਲਾਫ਼ 2014 ਵਿੱਚ 19 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.