ਨਾਇਬ ਤਹਿਸੀਲਦਾਰ ਘਨੌਰ ਰਾਹੀਂ ਅਗਨੀਪਥ ਰੋਸ ਦਿਵਸ ’ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ

Rajpura photo-01

ਕਿਸਾਨ ਜਥੇਬੰਦੀਆਂ ਨੇ ਨੌਜਵਾਨਾਂ ਨੂੰ ਸ਼ਾਂਤੀ ਰੋਸ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ ਸਰਕਾਰੀ ਸੰਪਤੀ ਦਾ ਨੁਕਸਾਨ ਨਾ ਕੀਤਾ ਜਾਵੇ : ਸੰਯੁਕਤ ਕਿਸਾਨ ਮੋਰਚਾ

(ਜਤਿੰਦਰ ਲੱਕੀ) ਰਾਜਪੁਰਾ। ਕੇਂਦਰ ਸਰਕਾਰ ਵੱਲੋਂ ਲਿਆਂਦੀ ਅਗਨੀਪਥ ਯੋਜਨਾ ਖਿਲਾਫ ਕਿਸਾਨ ਜਥੇਬੰਦੀਆਂ ਕੁਲ ਹਿੰਦ ਕਿਸਾਨ ਸਭਾ,ਆਲ ਇੰਡੀਆ ਕਿਸਾਨ ਫੈਡਰੇਸਨ,ਕ੍ਰਾਂਤੀਕਾਰੀ ਕਿਸਾਨ ਯੂਨ.ਅਨ,ਜਮਹੂਰੀ ਕਿਸਾਨ ਸਭਾ ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਆਗੂਆਂ ਧਰਮਪਾਲ ਸਿੰਘ ਸੀਲ,ਇਕਬਾਲ ਸਿੰਘ ਮੰਡੋਲੀ,ਪਵਨ ਕੁਮਾਰ ਸੋਗਲਪੁਰ, ਤੇਜਿੰਦਰ ਸਿੰਘ ਹਾਸਮਪੁਰ,ਅਮਰਜੀਤ ਕੌਰ,ਜਗਤਾਰ ਸਿੰਘ ਅਲੰਮਦੀਪੁਰ,ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੀ ਸਾਂਝੀ ਅਗਵਾਈ ਹੇਠ ਅੱਜ ਰਾਜਪੁਰਾ ਹਲਕੇ ਦੇ ਨਾਲ ਲਗਦੀ ਸਬ ਤਹਿਸੀਲ ਦਫਤਰ ਘਨੌਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। (Agneepath Protest)

ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਕੋਆਰਡੀਨੇਸਨ ਕਮੇਟੀ ਵਲੋਂ ਲਏ ਫੈਸਲੇ ਤਹਿਤ ਅਗਨੀਪਥ ਯੋਜਨਾ ਦਾ ਮੁਕੰਮਲ ਵਿਰੋਧ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸੰਘਰਸ਼ ਵਾਂਗ ਸ਼ਾਂਤੀ ਨਾਲ ਸੰਘਰਸ਼ ਨਾਲ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾਵੇ। ਉਨ੍ਹਾਂ ਸਰਕਾਰੀ ਸੰਪਤੀ ਦੀ ਭੰਨ-ਤੋੜ ਤੇ ਰੇਲ ਫੂਕਣ ਵਾਲੀਆਂ ਘਟਨਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੇ ਕਦਮਾਂ ਨਾਲ ਸੰਘਰਸ਼ ਕਮਜ਼ੋਰ ਹੁੰਦੇ ਹਨ । ਸੰਘਰਸ਼ ਨੂੰ ਤਿੱਖਾ ਕਰਨ ਲਈ ਸ਼ਾਂਤੀ ਨਾਲ ਸੰਘਰਸ਼ ਕਰਕੇ ਜਿੱਤ ਹਾਸਲ ਕੀਤੀ ਜਾ ਸਕਦੀ ਹੈ।

Agnipath-Scheme-Protest
ਦੇਸ਼ ਦੇ ਜਵਾਨਾਂ ਅਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਅਗਨੀਪਥ ਸਕੀਮ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਗਨੀਪਥ ਯੋਜਨਾ ਦੇ ਨਾਂਅ ਹੇਠਾਂ ਨੌਜਵਾਨ ਪੀੜ੍ਹੀ ਨੂੰ ਤਬਾਹੀ ਦੇ ਰਸਤੇ ’ਤੇ ਲਿਜਾ ਰਹੀ ਹੈ। ਰੋਸ ਦਿਵਸ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਦੇ ਜਵਾਨ ਅਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਅਗਨੀਪਥ ਸਕੀਮ ਨੂੰ ਰੱਦ ਕਰਨ ਲਈ ਨਾਇਬ ਤਹਿਸੀਲਦਾਰ,ਘਨੌਰ ਮੋਹਿਤ ਕੁਮਾਰ ਪਟਵਾਰੀ ਨੂੰ ਮੰਗ ਪੱਤਰ ਸੌਂਪ ਕੇ ਦੇਸ਼ ਦੇ ਰਾਸਟਰਪਤੀ ਨੂੰ ਅਪੀਲ ਕਰਦਿਆਂ ਕਿਸਾਨ ਆਗੂਆਂ ਨੇ ਅਗਨੀਪਥ ਨਾਮਕ ਯੋਜਨਾ ਰਾਹੀਂ ਦੇਸ਼ ਦੇ ਜਵਾਨਾਂ ਅਤੇ ਕਿਸਾਨਾਂ ਦੇ ਭਵਿੱਖ ਨਾਲ ਹੋਣ ਜਾ ਰਹੇ ਖਿਲਵਾੜ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਇਸ ਨਵੀਂ ਯੋਜਨਾ ਦੇ ਤਹਿਤ, ਫੌਜ ਦੀ ਭਰਤੀ ਵਿੱਚ ਇੱਕ ਵਾਰ ਵਿੱਚ ਕਈ ਵੱਡੇ ਅਤੇ ਦੂਰਗਾਮੀ ਬਦਲਾਅ ਕੀਤੇ ਗਏ ਹਨ ਜਿਵੇਂ ਕਿ ਫੌਜ ਵਿੱਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਗਿਆ ਹੈ। ਚਾਰ ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਇਨ੍ਹਾਂਂ ਵਿੱਚੋਂ ਸਿਰਫ ਇੱਕ ਚੌਥਾਈ ਨੂੰ ਹੀ ਫੌਜ ਵਿੱਚ ਪੱਕੀ ਨੌਕਰੀ ਦਿੱਤੀ ਜਾਵੇਗੀ। ਇਸ ਸਕੀਮ ਦੇ ਪਹਿਲੇ ਸਾਲ ਵਿੱਚ ਕੁੱਲ 46,000 ਅਗਨੀਵੀਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਮਾਨਯੋਗ ਰਾਸਟਰਪਤੀ ਤੋਂ ਮੰਗ ਕੀਤੀ ਕਿ ਦੇਸ ਦੀ ਸੁਰੱਖਿਆ ਤੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਨੌਜਵਾਨਾਂ ਤੇ ਰੁਜ਼ਗਾਰ ਵਿਰੋਧੀ ਅਗਨੀਵੀਰ ਯੋਜਨਾ ਨੂੰ ਤੁਰੰਤ ਰੱਦ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ