ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home ਇੱਕ ਨਜ਼ਰ ਰੇਤ ਮਾਫ਼ੀਆ-ਰਾਜ...

    ਰੇਤ ਮਾਫ਼ੀਆ-ਰਾਜੇ ਦੇ ਨਾਲ-ਨਾਲ ਬਾਦਲਾਂ ਦਾ ਰਾਜ ਦੀ ਜਾਂਚ ਵੀ ਆਵੇ ਸੀਬੀਆਈ ਦੇ ਘੇਰੇ ‘ਚ : ਭਗਵੰਤ ਮਾਨ

    Bhagwant Mann

    ਰੇਤ ਮਾਫ਼ੀਆ-ਰਾਜੇ ਦੇ ਨਾਲ-ਨਾਲ ਬਾਦਲਾਂ ਦਾ ਰਾਜ ਦੀ ਜਾਂਚ ਵੀ ਆਵੇ ਸੀਬੀਆਈ ਦੇ ਘੇਰੇ ‘ਚ : ਭਗਵੰਤ ਮਾਨ

    ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰੇਤ ਮਾਫ਼ੀਆ ਵੱਲੋਂ ਗੁੰਡਾ ਟੈਕਸ ਉਗਰਾਹੀ ਲਈ ਸ਼ਰੇਆਮ ਲਾਏ ਜਾਂਦੇ ਨਜਾਇਜ਼ ਨਾਕਿਆਂ (ਬੇਰੀਅਰਜ਼) ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੀਬੀਆਈ ਨੂੰ ਮੁੱਢਲੀ ਜਾਂਚ ਸੌਂਪੇ ਜਾਣ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਹੈ ਕਿ ਜਾਂਚ ਘੱਟੋ-ਘੱਟ ਸਾਲ 2007 ਤੋਂ ਸ਼ੁਰੂ ਕਰਕੇ ਪੂਰੇ ਪੰਜਾਬ ਵਿਚ ਧੜੱਲੇ ਨਾਲ ਚੱਲਦੇ ਆ ਰਹੇ ਰੇਤ ਮਾਫ਼ੀਆ ਨੂੰ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇ।

    ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਰਾਹੀ ਭਗਵੰਤ ਮਾਨ ਨੇ ਕਿਹਾ ਕਿ ਮਾਨਯੋਗ ਹਾਈ ਕੋਰਟ ਨੂੰ ਪਾਣੀ ਸਿਰਾਂ ਤੋਂ ਉੱਪਰ ਨਿਕਲਣ ਉਪਰੰਤ ਰੇਤ ਮਾਫ਼ੀਆ ਨੂੰ ਕੁਚਲਣ ਲਈ ਸਿੱਧਾ ਹੱਥ ਪਾਉਣਾ ਪਿਆ ਹੈ, ਕਿਉਂਕਿ ਪਿਛਲੀ ਬਾਦਲ ਸਰਕਾਰ ਵਾਂਗ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਨੇ ਰੇਤ ਮਾਫ਼ੀਆ ਸਮੇਤ ਸਾਰੇ ਮਾਫ਼ੀਆ ਦੀ ਕਮਾਨ ਪੂਰੀ ਤਰਾਂ ਆਪਣੇ ਹੱਥ ਲਈ ਹੋਈ ਹੈ। ਇਹੀ ਕਾਰਨ ਹੈ ਕਿ ਸਰਕਾਰ ਗੁੰਡਾ ਟੈਕਸ ਲਈ ਲਾਏ ਜਾ ਰਹੇ ਨਾਜਾਇਜ਼ ਨਾਕਿਆਂ ਬਾਰੇ ਅਦਾਲਤਾਂ ਕੋਲ ਵੀ ਲਿਖਤੀ ਰੂਪ ਵਿਚ ਝੂਠ ਬੋਲਦੀ ਰਹੀ ਹੈ,

    ਪਰੰਤੂ ਜ਼ਿਲਾ ਕਾਨੂੰਨੀ ਸਰਵਿਸ ਅਥਾਰਿਟੀ ਰੋਪੜ ਦੇ ਸੈਕਟਰੀ ਵੱਲੋਂ ਰੇਤ ਬਜਰੀ ਤੇ ਗੁੰਡਾ ਟੈਕਸ ਲਈ ਲੱਗਦੇ ਨਾਕਿਆਂ ਦੀ ਫ਼ੋਟੋਆਂ ਅਤੇ ਵੀਡੀਉਜ਼ ਰਾਹੀਂ ਦਿੱਤੀ ਰਿਪੋਰਟ ਨੇ ਨਾ ਸਿਰਫ਼ ਅਮਰਿੰਦਰ ਸਿੰਘ ਸਰਕਾਰ ਦੇ ਝੂਠ ਦੀ ਪੋਲ ਖੋਲੀ ਹੈ, ਸਗੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਸ਼ੁਰੂ ਤੋਂ ਹੀ ਰੇਤ ਮਾਫ਼ੀਆ ਬਾਰੇ ਬਾਦਲਾਂ ਅਤੇ ਰਾਜੇ ਦੀ ਸਿੱਧੀ ਸਰਪ੍ਰਸਤੀ ਬਾਰੇ ਲਗਾਏ ਜਾਂਦੇ ਦੋਸ਼ਾਂ ‘ਤੇ ਪੱਕੀ ਮੋਹਰ ਲੱਗਾ ਦਿੱਤੀ ਗਈ ਹੈ। ਉਨਾਂ ਮੰਗ ਕੀਤੀ ਕਿ ਇਸ ਜਾਂਚ ‘ਚ ਸਾਰੇ ਅਕਾਲੀ-ਭਾਜਪਾ ਅਤੇ ਕਾਂਗਰਸੀ ਵਿਧਾਇਕਾਂ, ਮੰਤਰੀਆਂ, ਸਾਬਕਾ ਮੰਤਰੀਆਂ ਦੇ ਨਾਲ-ਨਾਲ ਮਾਫ਼ੀਆ ਪ੍ਰਭਾਵਿਤ ਸਾਰੇ ਜਿਲਿਆਂ ਦੇ ਜ਼ਿੰਮੇਵਾਰ ਅਫ਼ਸਰਾਂ ਨੂੰ ਵੀ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.