ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News ਸੰਗਰੂਰ ਜ਼ਿਮਣੀ ...

    ਸੰਗਰੂਰ ਜ਼ਿਮਣੀ ਚੋਣ : ਵੱਖ ਵੱਖ ਪਾਰਟੀਆਂ ਦੇ ਆਗੂ ਪਹੁੰਚੇ ਵੋਟ ਪਾਉਣ, 11 ਵਜੇ ਤੱਕ ਹੋਈ 12.75 ਫੀਸਦੀ ਵੋਟਿੰਗ

    ਸੰਗਰੂਰ ਜ਼ਿਮਣੀ ਚੋਣ : ਵੱਖ ਵੱਖ ਪਾਰਟੀਆਂ ਦੇ ਆਗੂ ਪਹੁੰਚੇ ਵੋਟ ਪਾਉਣ, 11 ਵਜੇ ਤੱਕ ਹੋਈ 12.75 ਫੀਸਦੀ ਵੋਟਿੰਗ

    ਸੰਗਰੂਰ। ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ’ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਵਿਚਾਲੇ ਮੁਕਾਬਲਾ ਹੈ। ਸਵੇਰੇ 11 ਵਜੇ ਤੱਕ ਇੱਥੇ 12.75 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਪਹਿਲਾਂ ਹੀ ਵੋਟਾਂ ਪਾ ਚੁੱਕੇ ਹਨ। ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ ’ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ।

    ਸਵੇਰ ਦੇ 9 ਵਜੇ ਤੱਕ ਸੰਗਰੂਰ ਲੋਕ ਸਭਾ ਹਲਕੇ ’ਚ 4.07 ਫ਼ੀਸਦੀ ਵੋਟਿੰਗ ਹੋਈ ਹੈ। ਸਵੇਰੇ 9 ਵਜੇ ਤੱਕ ਲਹਿਰਾ ’ਚ 4 ਫ਼ੀਸਦੀ ਵੋਟਿੰਗ, ਦਿੜ੍ਹਬਾ ’ਚ 4.95 ਫ਼ੀਸਦੀ ਵੋਟਿੰਗ, ਸੁਨਾਮ ’ਚ 4.8 ਫ਼ੀਸਦੀ ਵੋਟਿੰਗ, ਧੂਰੀ ’ਚ 5 ਫ਼ੀਸਦੀ ਵੋਟਿੰਗ ਅਤੇ ਸੰਗਰੂਰ ’ਚ 3 ਫ਼ੀਸਦੀ ਵੋਟਿੰਗ ਹੋਈ ਹੈ।

    ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਵੀ ਆਪਣੀ ਵੋਟ ਪਾਈ ਗਈ ਹੈ। ਬਰਨਾਲਾ ਦੇ ਪੋਲਿੰਗ ਬੂਥ ’ਤੇ ਪੁੱਜੇ ਕੇਵਲ ਸਿੰਘ ਢਿੱਲੋਂ ਨੇ ਆਪਣੀ ਵੱਡੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਗਰੂਰ ਦੇ ਲੋਕ ਉਸ ਵਿਅਕਤੀ ਨੂੰ ਲੋਕ ਸਭਾ ’ਚ ਪਹੁੰਚਾਉਣ, ਜਿਨ੍ਹਾਂ ਦੀ ਕੇਂਦਰ ’ਚ ਸਰਕਾਰ ਹੈ ਤਾਂ ਜੋ ਪੰਜਾਬ ਨੂੰ ਅਸੀਂ ਵੱਡੇ ਪੈਕਜ ਲਿਆ ਕੇ ਦੇ ਸਕੀਏ।

    ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਪੀਆਰਟੀਸੀ ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਖੜਿਆਲ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

    ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ (ਪੰਜਾਬ ਸਰਕਾਰ) ਅਤੇ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀ ਅੰਬੇਡਕਰ ਮਿਸ਼ਨ ਨੇ ਅਪਣੇ ਪਰਿਵਾਰ ਸਮੇਤ ਲੋਕ ਸਭਾ ਸੰਗਰੂਰ ਲਈ ਵਿਧਾਨ ਸਭਾ ਹਲਕਾ ਸੰਗਰੂਰ ਦੇ ਬੂਥ ਨੰਬਰ-74 ਤੇ ਵੋਟ ਪਾਈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਉੱਭਾਵਾਲ ਵਿਖੇ ਪਰਿਵਾਰ ਸਮੇਤ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

    ਉਨ੍ਹਾਂ ਨਾਲ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਹਰਪ੍ਰੀਤ ਕੌਰ ਢੀਂਡਸਾ, ਹਰਜੀਤ ਕੌਰ ਢੀਂਡਸਾ ਤੋਂ ਇਲਾਵਾ ਪਰਿਵਾਰ ਦੇ ਮੈਂਬਰ ਵੀ ਹਾਜ਼ਰ ਸਨ। ਭਾਜਪਾ ਦੇ ਪ੍ਰਮੁੱਖ ਆਗੂ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੱਲੋਂ ਸੰਗਰੂਰ ਵਿਖੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here