ਸੰਗਰੂਰ ਜ਼ਿਮਣੀ ਚੋਣ : ਦੁਪਹਿਰ 1 ਵਜੇ ਤੱਕ 22 ਫੀਸਦੀ ਵੋਟਿੰਗ
ਸੰਗਰੂਰ। ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ’ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਵਿਚਾਲੇ ਮੁਕਾਬਲਾ ਹੈ। ਦੁਪਹਿਰ 1 ਵਜੇ ਤੱਕ ਇੱਥੇ 22.21 ਫੀਸਦੀ ਵੋਟਿੰਗ ਹੋ ਚੁੱਕੀ ਹੈ।
ਸਵੇਰ ਦੇ 9 ਵਜੇ ਤੱਕ ਸੰਗਰੂਰ ਲੋਕ ਸਭਾ ਹਲਕੇ ’ਚ 4.07 ਫ਼ੀਸਦੀ ਵੋਟਿੰਗ ਹੋਈ ਸੀ। ਸਵੇਰੇ 9 ਵਜੇ ਤੱਕ ਲਹਿਰਾ ’ਚ 4 ਫ਼ੀਸਦੀ ਵੋਟਿੰਗ, ਦਿੜ੍ਹਬਾ ’ਚ 4.95 ਫ਼ੀਸਦੀ ਵੋਟਿੰਗ, ਸੁਨਾਮ ’ਚ 4.8 ਫ਼ੀਸਦੀ ਵੋਟਿੰਗ, ਧੂਰੀ ’ਚ 5 ਫ਼ੀਸਦੀ ਵੋਟਿੰਗ ਅਤੇ ਸੰਗਰੂਰ ’ਚ 3 ਫ਼ੀਸਦੀ ਵੋਟਿੰਗ ਹੋਈ ਸੀ।
ਮੁੱਖ ਮੰਤਰੀ ਦਾ ਗ੍ਰਹਿ ਖੇਤਰ
ਸੀਐਮ ਮਾਨ ਇੱਥੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। 2014 ’ਚ 2.11 ਲੱਖ ਵੋਟਾਂ ਤੇ 2019 ’ਚ 1.10 ਲੱਖ ਦੇ ਫਰਕ ਨਾਲ ਇਹ ਸੀਟ ਜਿੱਤੀ ਸੀ। ‘ਆਪ’ ਲਈ ਚੁਣੌਤੀ ਇਹ ਹੈ ਕਿ ਕੀ ਉਹ ਮਾਨ ਦੀ ਜਿੱਤ ਦਾ ਫਰਕ ਬਰਕਰਾਰ ਰੱਖ ਸਕਦੀ ਹੈ ਕਿਉਕਿ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਨੇ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਦੀਆਂ ਸਾਰੀਆਂ 9 ਵਿਧਾਨ ਸਭਾ ਸੀਟਾਂ ’ਤੇ 5.43 ਲੱਖ ਵੋਟਾਂ ਹਾਸਲ ਕੀਤੀਆਂ ਸਨ।
ਭਾਜਪਾ ਬਿਨ੍ਹਾਂ ਕਿਸੇ ਗਠਜੋੜ ਤੋਂ ਲੜ ਰਹੀ ਹੈ ਚੋਣਾਂ
ਦੂਜੇ ਪਾਸੇ ਸੰਗਰੂਰ ’ਚ ਭਾਜਪਾ ਪਹਿਲੀ ਵਾਰ ਆਪਣੇ ਦਮ ’ਤੇ ਲੋਕ ਸਭਾ ਚੋਣ ਲੜ ਰਹੀ ਹੈ। ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ 2019 ’ਚ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ ਅਤੇ ਇਸ ਸੀਟ ਤੋਂ 3.03 ਲੱਖ ਵੋਟਾਂ ਹਾਸਲ ਕੀਤੀਆਂ ਸਨ। ਜੇਕਰ ਭਾਜਪਾ ਇਸ ਉਪ-ਚੋਣ ’ਚ ਮਜ਼ਬੂਤ ਮੌਜੂਦਗੀ ਦਰਜ ਕਰਦੀ ਹੈ ਤਾਂ 2024 ’ਚ ਪਾਰਟੀ ਨੂੰ ਮਜ਼ਬੂਤ ਆਧਾਰ ਮਿਲੇਗਾ। ਦੂਜੇ ਪਾਸੇ ਕਾਂਗਰਸ ਲਈ ਵੀ ਇਹ ਚੋਣ ਸਭ ਤੋਂ ਵੱਡੀ ਚੁਣੌਤੀ ਹੈ। ਵਿਧਾਨ ਸਭਾ ’ਚ ਹਾਰ ਤੋਂ ਬਾਅਦ ਕਾਂਗਰਸ ਦਾ ਗ੍ਰਾਫ ਲਗਾਤਾਰ ਡਿੱਗਦਾ ਜਾ ਰਿਹਾ ਹੈ। ਇੱਕ ਪਾਸੇ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਪਾਰਟੀ ਛੱਡ ਰਹੇ ਹਨ ਅਤੇ ਦੂਜੇ ਪਾਸੇ ਸਾਬਕਾ ਮੰਤਰੀ ਅਤੇ ਵਿਧਾਇਕ ਭਿ੍ਰਸ਼ਟਾਚਾਰ ਦੇ ਕੇਸਾਂ ਵਿੱਚ ਫਸਦੇ ਜਾ ਰਹੇ ਹਨ। ਅਜਿਹੇ ’ਚ ਕਾਂਗਰਸ ਲਈ ਸਭ ਤੋਂ ਵੱਡੀ ਚੁਣੌਤੀ ਇਸ ਉਪ ਚੋਣ ’ਚ ਮਜ਼ਬੂਤ ਮੌਜੂਦਗੀ ਦਰਜ ਕਰਵਾਉਣ ਦੀ ਹੈ।¿;
ਅਕਾਲੀ ਦਲ ਲਈ ਕਰੋ ਜਾਂ ਮਰੋ ਦੀ ਸਥਿਤੀ
ਇਸ ਦੇ ਨਾਲ ਹੀ ਇਹ ਚੋਣ ਸ਼੍ਰੋਮਣੀ ਅਕਾਲੀ ਦਲ ਲਈ ਵੀ ਵੱਡੀ ਚੁਣੌਤੀ ਹੈ। ਸੰਗਰੂਰ ਵਿੱਚ ਵਿਧਾਨ ਸਭਾ ਚੋਣਾਂ ਤੋਂ ਲੈ ਕੇ ਲੋਕ ਸਭਾ ਦੀ ਉਪ ਚੋਣ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਨੀਤੀ ਵਿੱਚ ਵੱਡਾ ਬਦਲਾਅ ਆਇਆ ਹੈ। ਇਸ ਦੇ ਨਾਲ ਹੀ ਇਸ ਉਪ ਚੋਣ ਵਿਚ ਉਹ ਪੰਥਕ ਏਜੰਡੇ ਨੂੰ ਅੱਗੇ ਲੈ ਕੇ ਚੋਣ ਲੜ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ