Sangrur Election Result Live | ਮਾਨ ਜਿੱਤ ਦੇ ਕਰੀਬ, ਕਾਂਗਰਸ ਨੇ ਮੰਨੀ ਹਾਰ

ਮਾਨ ਜਿੱਤ ਦੇ ਕਰੀਬ, 7052 ਵੋਟਾਂ ਨਾਲ ਅੱਗੇ, ਕਾਂਗਰਸ ਨੇ ਮੰਨੀ ਹਾਰ

ਸੰਗਰੂਰ। ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ ਦੀ ਲੀਡ 7052 ਹੋ ਗਈ ਹੈ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਹਨ। ਤੀਜੇ ਨੰਬਰ ’ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ’ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਨੰਬਰ ’ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਹਨ। 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਨ੍ਹਾਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ। ਇਸ ਦੇ ਨਾਲ ਹੀ ਸੰਗਰੂਰ ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ 100 ਦਿਨ ਪੁਰਾਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭਰੋਸੇਯੋਗਤਾ ਵੀ ਦਾਅ ’ਤੇ ਲੱਗੀ ਹੋਈ ਹੈ। ਪੰਜਾਬ ਕਾਂਗਰਸ ਅਮਰਿੰਦਰ ਰਾਜਾ ਵੜਿੰਗ ਨੇ ਆਪਣੇ ਟਵਿੱਟਰ ‘ਤੇ ਟਵੀਟ ਕਰਕੇ ਸਿਮਰਨਜੀਤ ਸਿੰਘ ਮਾਨ ਵਧਾਈ ਦਿੱਤੀ ਹੈ ਤੇ ਆਪਣੀ ਹਾਰ ਸਵੀਕਾਰ ਕੀਤੀ ਹੈ।

  • ਸਿਮਰਜੀਤ ਸਿੰਘ ਮਾਨ 249869
  • ਗੁਰਮੇਲ ਸਿੰਘ 242953
  • ਦਲਵੀਰ ਸਿੰਘ ਗੋਲਡੀ 78831
  • ਕੇਵਲ ਸਿੰਘ ਢਿੱਲੋਂ 65821
  • ਕਮਲਦੀਪ ਕੌਰ ਰਾਜੋਆਣਾ 43821

ਸਿਮਰਨਜੀਤ ਸਿੰਘ ਮਾਨ ਹੁਣ 7052 ਵੋਟਾਂ ਨਾਲ ਅੱਗੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here