ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਵੋਟਿੰਗ ਦਾ ਸਮਾਂ ਵਧਾਉਣ ਸਬੰਧੀ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਤੇ ਡੀਸੀ ਤੋਂ ਜਵਾਬ ਤਲਬ ਕੀਤਾ

ਝੋਨੇ ਦਾ ਸੀਜਨ ਚੱਲਦਿਆਂ ਮੁੱਖ ਮੰਤਰੀ ਨੇ ਕੀਤੀ ਸੀ ਵੋਟਿੰਗ ਲਈ ਸਮਾਂ ਵਧਾਉਣ ਦੀ ਮੰਗ

(ਸੱਚ ਕਹੂੰ ਨਿਊਜ਼) ਸੰਗਰੂਰ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਤੋਂ ਜਵਾਬ ਤਲਬ ਕੀਤਾ ਹੈ। ਇਹ ਜਵਾਬ ਸੀਐਮ ਭਗਵੰਤ ਮਾਨ ਵੱਲੋਂ ਵੋਟਿੰਗ ਇੱਕ ਘੰਟਾ ਵਧਾਉਣ ਦੀ ਮੰਗ ‘ਤੇ ਮੰਗਿਆ ਗਿਆ ਹੈ। ਕਮਿਸ਼ਨ ਨੇ ਪੁੱਛਿਆ ਹੈ ਕਿ ਵੋਟਿੰਗ ਦੇ ਆਖਰੀ ਸਮੇਂ ਅਜਿਹੀ ਮੰਗ ਕਿਉਂ ਆਈ। ਦੂਜੇ ਪਾਸੇ ਸੰਗਰੂਰ ਸੀਟ ‘ਤੇ ਸ਼ਾਮ 5 ਵਜੇ ਤੱਕ ਸਿਰਫ਼ 36.40 ਫੀਸਦੀ ਵੋਟਿੰਗ ਦਰਜ ਕੀਤੀ ਗਈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਟਵੀਟ ’ਚ ਲਿਖਿਆ ਕਿ  ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ.. ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ…ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿ4ਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸੰਵਿਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ..

cm maan

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ