ਇਸ ਸਾਲ 10 ਮਾਨਸਿਕ ਰੋਗੀਆਂ ਦੀ ਸਾਂਭ-ਸੰਭਾਲ ਕਰ ਚੁੱਕੇ ਨੇ ਡੇਰਾ ਸ਼ਰਧਾਲੂ | Sangrur News
ਸੰਗਰੂਰ (ਨਰੇਸ਼ ਕੁਮਾਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚਲਦਿਆਂ ਬਲਾਕ ਸੰਗਰੂਰ ਦੇ ਸੇਵਾਦਾਰਾਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਦੀ ਸਾਂਭ-ਸੰਭਾਲ ਕੀਤੀ ਤੇ ਉਸਨੂੰ ਪਿੰਗਲਵਾੜਾ ਆਸ਼ਰਮ ਵਿਖੇ ਦਾਖਲ ਕਰਵਾਇਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਰਿਟਾ. ਇੰਸਪੈਕਟਰ ਜਗਰਾਜ ਸਿੰਘ ਨੇ ਦੱਸਿਆ ਕਿ ਚਾਲੂ ਸਾਲ ’ਚ ਹੁਣ ਤੱਕ 10 ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀਆਂ ਦੀ ਸਾਂਭ-ਸੰਭਾਲ ਕੀਤੀ ਤੇ ਕਈ ਵਿਅਕਤੀਆਂ ਨੂੰ ਲੱਭਕੇ ਵਾਰਸਾਂ ਦੇ ਹਵਾਲੇ ਕੀਤਾ ਤੇ ਕਈਆਂ ਨੂੰ ਸਾਂਭ-ਸੰਭਾਲ ਦੇ ਸਮਰੱਥ ਪਿੰਗਲਵਾੜਾ ਆਸ਼ਰਮ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਭਵਾਨੀਗੜ੍ਹ ਤੋਂ ਸੂਚਨਾ ਮਿਲੀ ਕਿ ਇੱਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਰੋਡ ਉੱਪਰ ਘੁੰਮ ਰਿਹਾ ਹੈ, ਜਿਸ ’ਤੇ ਸੇਵਾਦਾਰਾਂ ਨੇ ਉਸ ਦੀ ਸਾਂਭ-ਸੰਭਾਲ ਕਰਦਿਆਂ ਉਸ ਨੂੰ ਨੁਹਾ ਕੇ ਨਵੇਂ ਕੱਪੜੇ ਪਹਿਨਾਏ ਤੇ ਖਾਣਾ ਖਵਾਇਆ।
ਜਦੋਂ ਸੇਵਾਦਾਰਾਂ ਨੇ ਉਸ ਨੌਜਵਾਨ ਤੋਂ ਉਸਦੇ ਪਰਿਵਾਰ ਬਾਰੇ ਜਾਣਕਾਰੀ ਲੈਣੀ ਚਾਹੀ ਤਾਂ ਉਹ ਨੌਜਵਾਨ ਦੱਸਣ ਤੋਂ ਅਸਮਰੱਥ ਸੀ। ਇਸਤੋਂ ਬਾਅਦ ਸੇਵਾਦਾਰਾਂ ਨੇ ਨੌਜਵਾਨ ਦਾ ਮੈਡੀਕਲ ਕਰਵਾਇਆ ਤੇ ਪੁਲਿਸ ਨੂੰ ਇਤਲਾਹ ਦਿੱਤੀ। ਸੇਵਾਦਾਰਾਂ ਨੇ ਨੌਜਵਾਨ ਨੂੰ ਸਥਾਨਕ ਪਿੰਗਲਵਾੜਾ ਆਸ਼ਰਮ ਵਿਖੇ ਦਾਖਲ ਕਰਵਾ ਦਿੱਤਾ। ਇਸ ਸਮੇਂ ਨਾਹਰ ਸਿੰਘ, ਹਰਵਿੰਦਰ ਧੀਮਾਨ, ਸੁਖਚੈਨ ਸੋਈਆਂ, ਜਸਪਾਲ ਇੰਸਾਂ, ਦਿਕਸ਼ਾਂਤ ਇੰਸਾਂ, ਕ੍ਰਿਸ਼ਨ ਇੰਸਾਂ, ਰਾਜਿੰਦਰ ਗਾਬਾ ਹਾਜ਼ਰ ਸੀ।
ਡੇਰਾ ਸ਼ਰਧਾਲੂ ਕਰ ਰਹੇ ਨੇ ਸ਼ਲਾਘਾਯੋਗ ਕੰਮ : ਬਬਲਾ
ਇਸ ਸਬੰਧੀ ਗੱਲਬਾਤ ਕਰਦਿਆਂ ਸਿਵਲ ਹਸਪਤਾਲ ਸੰਗਰੂਰ ਦੇ ਫਾਰਮੇਸੀ ਅਫ਼ਸਰ ਸੁਖਵਿੰਦਰ ਬਬਲਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮੰਦਬੁੱਧੀ ਵਿਅਕਤੀਆਂ ਦੀ ਸਾਂਭ-ਸੰਭਾਲ ਕਰਨ ਵਿੱਚ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੇ ਹਨ। ਇਹ ਮਾਨਵਤਾ ਭਲਾਈ ਦੀ ਸੇਵਾ ਨੂੰ ਬਹੁਤ ਹੀ ਸਨੇਹ ਭਰੇ ਢੰਗ ਨਾਲ ਨਿਭਾਉਂਦੇ ਹਨ, ਜਿਨ੍ਹਾਂ ਕਾਰਨ ਵੱਡੀ ਗਿਣਤੀ ਘਰੋਂ ਲਾਪਤਾ ਹੋਏ ਮੰਦਬੁੱਧੀ ਨੌਜਵਾਨ ਮੁੜ ਆਪਣੇ ਪਰਿਵਾਰਾਂ ਵਿੱਚ ਚਲੇ ਗਏ ਹਨ ਅਤੇ ਵੱਡੀ ਗਿਣਤੀ ਦੀ ਪਿੰਗਲਵਾੜਾ ਆਸ਼ਰਮ ਵਿਖੇ ਸੰਭਾਲ ਕੀਤੀ ਜਾ ਰਹੀ ਹੈ। ਅੱਜ ਦੇ ਸਮੇਂ ਵਿੱਚ ਅਜਿਹੀ ਭਾਵਨਾ ਰੱਖਣਾ ਆਪਣੇ ਆਪ ਵਿੱਚ ਬੇਹੱਦ ਵੱਡੀ ਗੱਲ ਹੈ।