ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ (ਸੱਚ ਕਹੂੰ)) ਸੰਗਰੂਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਸੰਗਰੂਰ ਦਾ ਰਹਿਣ ਵਾਲਾ ਗੁਰਸਿਮਰਤ ਜੋ ਕਿ ਕੈਨੇਡਾ ’ਚ ਆਪਣਾ ਭਵਿੱਖ ਸੰਵਾਰਨ ਲਈ 2017 ’ਚ ਗਿਆ ਸੀ, ਜਿਸ ਦੇ ਬਾਅਦ ਉਸ ਦੀ ਪੜ੍ਹਾਈ ਪੂਰੀ ਹੋਣ ਦੇ ਬਾਦ ਉਸ ਨੂੰ ਕੈਨੇਡਾ ਸਰਕਾਰ ਨੇ ਕੰਮ ਲਈ ਪਰਮਿਟ ਦੇ ਦਿੱਤਾ ਸੀ। ਇਸ ਦੌਰਾਨ ਉਹ ਟਰੱਕ ਚਲਾਉਣ ਦਾ ਕੰਮ ਕੈਨੇਡਾ ’ਚ ਕਰ ਰਿਹਾ ਸੀ

ਉਹ ਪਹਿਲਾਂ ਟਰਾਂਟੋ ’ਚ ਰਹਿੰਦਾ ਸੀ ਅਤੇ ਫਿਰ ਵਿਨੀਪੈਗ ਚਲਾ ਗਿਆ। ਗੁਰਸਿਮਰਤ ਦੇ ਚਾਚਾ ਕਰਮਜੀਤ ਨੇ ਦੱਸਿਆ ਕਿ ਉਹ ਉਨ੍ਹਾਂ ਦੇ ਪੁੱਤਰ ਦੇ ਨਾਲ ਰਹਿੰਦਾ ਸੀ। ਉਹ ਟਰਾਂਟੋ ਤੋਂ ਵਾਪਸ ਆਉਣ ’ਤੇ ਆਪਣੇ ਘਰ ਵਿਨੀਪੈਗ ਵੱਲੋਂ ਆ ਰਿਹਾ ਸੀ ਅਤੇ ਕੰਮ ਪੂਰਾ ਕਰਨ ਦੇ ਬਾਅਦ ਟਰੱਕ ਰਾਹੀਂ ਵਾਪਸ ਆ ਰਿਹਾ ਸੀ।

ਪਰ ਉੱਥੇ ਪਈ ਭਾਰੀ ਬਰਫਬਾਰੀ ਕਾਰਨ ਉਸ ਦਾ ਟਰੱਕ ਬਰਫ ’ਚ ਪਲਟ ਗਿਆ ਅਤੇ ਇਹ ਹਾਦਸਾ ਹੋਇਆ, ਜਿਸ ਦੇ ਬਾਅਦ ਉਸ ਦੀ ਮੌਕੇ ’ਤੇ ਮੌਤ ਹੋ ਗਈ, ਉੱਥੇ ਪੁਲਿਸ ਨੇ ਟਰੱਕ ਦੀ ਕੰਪਨੀ ਦੇ ਨਾਲ ਗੱਲ ਕੀਤੀ ਤਾਂ ਕੰਪਨੀ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਭਤੀਜੇ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਉਮਰ 24 ਸਾਲ ਸੀ ਅਤੇ ਅਜੇ ਪੜ੍ਹਾਈ ਪੂਰੀ ਕਰਨ ਦੇ ਬਾਅਦ ਉਹ ਅੱਗੇ ਵੱਧ ਰਿਹਾ ਸੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.