ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਹੋਇਆ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ
ਲੌਂਗੋਵਾਲ (ਹਰਪਾਲ)। ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਲੌਂਗੋਵਾਲ (ਡੀਮਡ-ਟੂ-ਬੀ ਯੂਨੀਵਰਸਿਟੀ) ਵਿਖੇ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ। ਸੰਤ ਲੌਂਗਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਟੈਕਨਾਲੋਜੀ, ਲੌਂਗੋਵਾਲ ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਨੇ ਦੱਸਿਆ ਕਿ ਦੇਸ਼ ਦੇ ਵਿਭਿੰਨ ਵਰਗਾਂ, ਖਾਸ ਕਰਕੇ ਪੇਂਡੂ ਅਤੇ ਨਿਮਰ ਪਿਛੋਕੜ ਵਾਲੇ ਵਿੱਦਿਆਰਥੀਆਂ ਦੀਆਂ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਲਈ ਜਾਣਿਆ ਜਾਂਦਾ ਹੈ।
ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਲੌਂਗੋਵਾਲ (ਡੀਮਡ-ਟੂ-ਬੀ ਯੂਨੀਵਰਸਿਟੀ) ਨੌਜਵਾਨ ਇੰਜਨੀਅਰਾਂ ਅਤੇ ਖੋਜਕਰਤਾਵਾਂ ਲਈ ਇੱਕ ਗੁਰੂਕੁਲ ਹੈ। ਇਸ ਤਕਨੀਕੀ ਸੰਸਥਾਂ ਦੇ ਅਹਾਤੇ ਵਿਚ ਉਚਿਤ ਸਿੱਖਿਆ ਅਤੇ ਸਿਖਲਾਈ ਪ੍ਰਾਪਤ ਕਰਨ ਲਈ ਪ੍ਰਵੇਸ਼ ਕਰਦੇ ਹਨ। ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ, ਲੌਂਗੋਵਾਲ (ਡੀਮਡ-ਟੂ-ਬੀ ਯੂਨੀਵਰਸਿਟੀ) ਦਾ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ ਆਯੋਜਿਤ ਕੀਤਾ ਗਿਆ।
ਇਸ ਸਮਾਰੋਹ ਵਿੱਚ ਮਾਨਯੋਗ ਪ੍ਰੋਫੈਸਰ ਬਿਨੋਦ ਕੁਮਾਰ ਕਨੌਜੀਆ, ਡਾਇਰੈਕਟਰ, ਡਾ. ਬੀ.ਆਰ. ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ, ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਨੌਜਵਾਨ ਪਾਸ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਦੇਸ਼ ਦੀ ਤਰੱਕੀ ਵਿੱਚ ਦੇਸ਼ ਦੇ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਨੇ ਸੰਸਥਾਂ ਦੀ ਮਲਟੀ ਐਂਟਰੀ ਐਗਜ਼ਿਟ ਨੀਤੀ ਦੀ ਸ਼ਲਾਘਾ ਕੀਤੀ ਜੋ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਅਨੁਸਾਰ ਹੈ। ਮੁੱਖ ਮਹਿਮਾਨ ਨੇ ਸਰਟੀਫਿਕੇਟ/ਡਿਪਲੋਮਾ ਪ੍ਰੋਗਰਾਮ ਦੇ ਸਾਰੇ ਪਾਸ-ਆਊਟ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਅਤੇ ਚੁਣੌਤੀਆਂ ਦੀ ਦਿ੍ਰੜਤਾ, ਧੀਰਜ ਅਤੇ ਲਗਨ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਸਮਾਰੋਹ ਵਿਚ ਮੁੱਖ ਮਹਿਮਾਨ ਦੇ ਨਾਲ ਡਾ. ਜੇ.ਐਨ. ਚੱਕਰਵਰਤੀ, ਡੀਨ (ਆਰ ਐਂਡ ਸੀ) ਅਤੇ ਡਾ. ਤਾਂਗੋਲਾਪੋਲੀ, ਐਸੋਸੀਏਟ ਡੀਨ ਨੇ ਸ਼ਮੂਲੀਅਤ ਕੀਤੀ। ਇਸ ਸਮਾਰੋਹ ਵਿਚ ਵੱਖ-ਵੱਖ ਵਿਸ਼ਿਆਂ ਵਿਚ ਵਿਦਿਆਰਥੀਆਂ ਨੂੰ 527 ਸਰਟੀਫਿਕੇਟ ਅਤੇ ਡਿਪਲੋਮੇ ਦਿੱਤੇ ਗਏ। ਅੰਤ ਵਿਚ ਸੰਸਥਾਂ ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਨੇ ਪਾਸ-ਆਊਟ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਅਤੇ ਪ੍ਰੋਫੈਸਰ ਜੇ.ਐਸ.ਢਿਲੋਂ, ਡੀਨ (ਅਕਾਦਮਿਕ) ਨੇ ਆਏ ਹੋਏ ਵਿਸ਼ੇਸ਼ ਮਹਿਮਾਨਾ ਅਤੇ ਸਮਾਰੋਹ ਵਿਚ ਸ਼ਾਮਿਲ ਸਾਰਿਆ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਦੋਵਾਂ ਸੰਸਥਾਵਾਂ ਦਰਮਿਆਨ ਅਕਾਦਮਿਕ ਅਤੇ ਖੋਜ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਡਾ. ਬੀ.ਆਰ. ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ ਟੇਕਨਾਲੋਜੀ, ਜਲੰਧਰ ਨਾਲ ਸਮਝੌਤੇ ਪੱਤਰ ਤੇ ਹਸਤਾਖਰ ਕੀਤੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ