ਜਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਦੀ ਬੱਲੇ ਬੱਲੇ

ਜਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਦੀ ਬੱਲੇ ਬੱਲੇ

ਕੋਟਕਪੂਰਾ (ਅਜੈ ਮਨਚੰਦਾ)। ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫਰੀਦਕੋਟ ਵਿਖੇ ਹੋਏ ਜਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ’ਚ ਟਹਿਣਾ ਜੋਨ ਵੱਲੋਂ ਖੇਡਦਿਆਂ ਹੋਇਆਂ ਕਬੱਡੀ ਦੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਹਿਲੀਆਂ ਪੁਜੀਸ਼ਨਾ ਹਾਸਿਲ ਕੀਤੀਆਂ।ਸਕੂਲ ਦੇ ਪਿ੍ਰੰਸੀਪਲ ਮਨਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਕਬੱਡੀ ਦੇ 19 ਸਾਲਾ ਉਮਰ ਵਰਗ ਦੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰਦਿਆਂ ਹੋਇਆਂ ਸੰਸਥਾ ਦੇ ਨਾਲ ਨਾਲ ਪੂਰੇ ਇਲਾਕੇ ’ਚ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

ਸੰਸਥਾ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਇਹਨਾਂ ਜੇਤੂ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਹਨਾ ਨੂੰ ਮੁਬਾਰਕਬਾਦ ਦਿੰਦੇ ਹੋਏ ਉਹਨਾ ਦੇਚੰਗੇਰੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਕੁਲਦੀਪ ਸਿੰਘ, ਡੀ.ਐਮ. ਖੇਡਾਂ ਅਤੇ ਨਰੇਸ਼ ਕੁਮਾਰ, ਸਕੱਤਰ ਟੂਰਨਾਮੈਂਟ ਕਮੇਟੀ ਨੇ ਜੇਤੂ ਖਿਡਾਰੀਆਂ ਦੀ, ਖੇਡਾਂ ਵਿੱਚ ਬਿਹਤਰ ਕਾਰਗੁਜਾਰੀ ਲਈ ਹੌਸਲਾ ਅਫਜਾਈ ਕੀਤੀ।

ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹਨਾਂ ਖਿਡਾਰੀਆਂ ਦੀਆਂ ਇਹ ਮਾਣਮੱਤੀਆਂ ਪ੍ਰਾਪਤੀਆਂ, ਇਹਨਾਂ ਦੀ ਸਖਤ ਮਿਹਨਤ ਅਤੇ ਸਪੋਰਟਸ ਕੁਆਰਡੀਨੇਟਰ ਰਾਜ ਕੁਮਾਰ, ਕੋਚ ਮੋਹਨ ਸਿੰਘ ਬਰਾੜ, ਕਬੱਡੀ ਕੋਚ ਜਸਪਾਲ ਸਿੰਘ, ਰਵੀ ਸੋਨੀ ਡੀ.ਪੀ.ਈ ਅਤੇ ਸਹਾਇਕ ਕੋਚ ਸੁਖਬੀਰ ਕੌਰ ਦੀ ਯੋਗ ਅਗਵਾਈ ਦਾ ਹੀ ਨਤੀਜਾ ਹੈ। ਇਸ ਮੌਕੇ ਸੰਤੋਖ ਸਿੰਘ ਸੋਢੀ ਟਰੱਸਟੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ ਤੇ ਸਮੂਹ ਸਟਾਫ ਵੱਲੋਂ ਖਿਡਾਰੀਆਂ ਨੂੰ ਉਹਨਾ ਦੀ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ