(ਵਿੱਕੀ ਕੁਮਾਰ) ਮੋਗਾ । ਕੈਨੇਡਾ ਵਿਖੇ ਇੱਕ ਸੜਕ ਹਾਦਸੇ ਵਿੱਚ ਮੋਗਾ ਜ਼ਿਲ੍ਹੇ ਦੀ ਵਸਨੀਕ ਪੰਜਾਬਣ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਮੋਗਾ ਦੇ ਪਿੰਡ ਰੋਲੀ ਦੀ ਰਹਿਣ ਵਾਲੀ ਸਰਬਜੀਤ ਕੌਰ ਦੀ ਕੈਨੇਡਾ ਦੇ ਵਿਨੀਪੈਗ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 2 ਬੱਚਿਆਂ ਦੀ ਮਾਤਾ ਸਰਬਜੀਤ ਕੌਰ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ, ਜਦੋਂ ਗਲਤ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸਦੀ ਕਾਰ ਨੂੰ ਟੱਕਰ ਕਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਰਬਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ ਦਾ ਵਿਆਹ ਪਿੰਡ ਰੋਲੀ ਵਿੱਚ ਹੋਇਆ ਸੀ ਅਤੇ ਉਹ 2012 ਵਿੱਚ ਆਪਣੇ ਪਤੀ ਅਤੇ ਬੱਚਿਆਂ ਸਮੇਤ ਪੱਕੀ ਰਿਹਾਇਸ਼ ਲਈ ਕੈਨੇਡਾ ਗਈ ਸੀ। ਇਸ ਅਤਿ ਦੁਖਦਾਈ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਦੱਸ ਦੇਈਏ ਕਿ 2 ਦਿਨ ਪਹਿਲਾਂ ਹੀ ਖੰਨਾ ਦੇ ਪਿੰਡ ਕਲਾੜ ਦੀ ਪਵਨਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਵਨਪ੍ਰੀਤ ਕੌਰ ਦੇ ਪਿਤਾ ਵੱਲੋਂ ਧੀ ਦੀ ਦੇਹ ਨੂੰ ਪੰਜਾਬ ਲਿਆਉਣ ਦੀਆਂ ਕੋਸਿ਼ਸ਼ਾਂ ਜਾਰੀ ਹਨ। ਉਨ੍ਹਾਂ ਨੇ ਇਸ ਵਿੱਚ ਪੰਜਾਬ ਸਰਕਾਰ ਕੋਲੋਂ ਵੀ ਮੱਦਦ ਦੀ ਮੰਗ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ