Fatehgarh Sahib News: ਸਰਬੱਤ ਦਾ ਭਲਾ ਟਰੱਸਟ, ਦੇਸ਼ ਭਗਤ ਯੂਨੀਵਰਸਿਟੀ ’ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਕੈਂਪ

Fatehgarh Sahib News
ਸ੍ਰੀ ਫ਼ਤਹਿਗੜ੍ਹ ਸਾਹਿਬ :ਸਰਬੱਤ ਦਾ ਭਲਾ ਟਰੱਸਟ,ਦੇਸ਼ ਭਗਤ ਯੂਨੀਵਰਸਿਟੀ ’ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਲਗਾਏ ਕੈਂਪ ਦਾ ਦ੍ਰਿਸ਼। ਤਸਵੀਰ: ਅਨਿਲ ਲੁਟਾਵਾ

Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਬੱਤ ਦਾ ਭਲਾ ਟਰੱਸਟ, ਦੇਸ਼ ਭਗਤ ਯੂਨੀਵਰਸਿਟੀ ’ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਫਤਿਹ ਬੁਲਾ ਕੇ ਕੀਤੀ ਗਈ। ਕੈਂਪ ’ਚ ਦੇਸ਼ ਭਗਤ ਯੂਨੀਵਰਸਿਟੀ ਦਾ ਸਮੂਹ ਸਟਾਫ਼ ਅਤੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਮੰਡੀ ਗੋਬਿੰਦਗੜ੍ਹ, ਅਮਲੋਹ, ਸਰਹਿੰਦ, ਮੂਲੇਪੁਰ, ਖਮਾਣੋ ਦੇ ਮੈਡੀਕਲ ਪ੍ਰੈਕਟੀਸ਼ਨਰ ਕੈਂਪ ਵਿੱਚ ਸੇਵਾ ਨਿਭਾ ਰਹੇ ਹਨ ਅਤੇ ਡਾ. ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੇਸ਼ ਭਗਤ ਹਸਪਤਾਲ ਅਤੇ ਯੂਨੀਵਰਸਿਟੀ ਦੀ ਦੇਖ ਰੇਖ ਵਿੱਚ ਸਮੂਹ ਸਟਾਫ਼ ਮੈਡੀਕਲ ਪ੍ਰੈਕਟੀਸ਼ਨਰ ਫਰੀ ਅਤੇ ਵਧੀਆ ਸੇਵਾਵਾਂ ਨਿਭਾ ਰਹੇ ਹਨ।

ਇਹ ਵੀ ਪੜ੍ਹੋ: Haryana-Punjab Rain Alert: ਸਾਵਧਾਨ, ਪੰਜਾਬ-ਹਰਿਆਣਾ ’ਚ ਇਸ ਦਿਨ ਫਿਰ ਤੋਂ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰ…

ਇਸ ਮੌਕੇ ਸਰੱਬਤ ਦਾ ਭਲਾ ਟਰੱਸਟ ਦੇ ਚੇਅਰਮੈਨ ਯਾਦਵਿੰਦਰ ਸਿੰਘ ਗਿੱਲ, ਜਨਰਲ ਸਕੱਤਰ ਪਰਮਜੀਤ ਸਿੰਘ ਹਰੀਪੁਰ ਅਤੇ ਮੈਡੀਕਲ ਪ੍ਰੈਕਟੀਸ਼ਨਰ ਜਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭਾਂਬਰੀ, ਬਹਾਦਰ ਸਿੰਘ ਜ:ਸਕੱਤਰ, ਸੁਰਜੀਤ ਸਿੰਘ ਕੈਸੀਅਰ, ਗੁਰਵਿੰਦਰ ਸਿੰਘ, ਬਲਵਿੰਦਰ ਹੈਪੀ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ ਸਲਾਣਾ, ਜੁਝਾਰ ਸਿੰਘ, ਵਿਕਰਮ, ਮੱਘਰ ਸਿੰਘ, ਧਰਮ ਸਿੰਘ ਰਾਈਏਵਾਲ ਮੌਜੂਦ ਸਨ।

LEAVE A REPLY

Please enter your comment!
Please enter your name here