ਦੁੱਖਦਾਇਕ ਖ਼ਬਰ, ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਸਰਪੰਚ

Accident

ਤਰਨਤਾਰਨ। ਮੋਟਰ ਸਾਈਕਲ ਅਤੇ ਇਨੋਵਾ ਕਾਰ ’ਚ ਭਿਆਨਕ ਟੱਕਰ (Road Accident) ਦੌਰਾਨ ਮੌਜ਼ੂਦਾ ਸਰਪੰਚ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਸਬੰਧੀ ਥਾਦਾ ਵੈਰੋਵਾਲ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਫਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਫਤਿਹਪੁਰ ਬਦੇਸ਼ਾ ਜੋ ਕਿ ਪਿੰਡ ਦਾ ਮੌਜ਼ੂਦਾ ਸਰਪੰਚ ਹੈ, ਜਦੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਨੂੰ ਆ ਰਿਹਾ ਸੀ ਤਾਂ ਨਜ਼ਦੀਕ ਝੁੱਗੀਆਂ ਵਿਖੇ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ PSPCL ਦੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਨੋਵਾ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਹੈ ਜਦਕਿ ਬਲਦੇਵ ਸਿੰਘ ਨੂੰ ਜਖਮੀ ਹਾਲਤ ’ਚ ਤੁਰੰਤ ਬਿਆਸ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮਿ੍ਰਤਕ ਕਰਾਰ ਦੇ ਦਿੱਤਾ ਗਿਆ। (Road Accident) ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਮਿ੍ਰਤਕ ਦੇ ਭਰਾ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here