ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਤੇ ਪੰਚਾਇਤ ਨੇ ਪਿੰਡ ਕਲਾਲਮਾਜਰਾ ਵਿਖੇ ਸਮਾਗਮ ਦੌਰਾਨ ਮਨਾਇਆ ਧੀਆਂ ਦੀ ਲੋਹੜੀ ਦਾ ਤਿਉਹਾਰ

Celebrated Lohri Sachkahoon

ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਤੇ ਪੰਚਾਇਤ ਨੇ ਪਿੰਡ ਕਲਾਲਮਾਜਰਾ ਵਿਖੇ ਸਮਾਗਮ ਦੌਰਾਨ ਮਨਾਇਆ ਧੀਆਂ ਦੀ ਲੋਹੜੀ ਦਾ ਤਿਉਹਾਰ

(ਅਨਿਲ ਲੁਟਾਵਾ) ਅਮਲੋਹ। ਅਮਲੋਹ ਅਧੀਨ ਆਉਂਦੇ ਪਿੰਡ ਕਲਾਲ ਮਾਜਰਾ ਦੇ ਸਰਪੰਚ ਤੇ ਬਲਾਕ ਅਮਲੋਹ ਕਾਂਗਰਸ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਗਰੇਵਾਲ ਤੇ ਪੰਚਾਇਤ ਮੈਂਬਰਾਂ ਵਲੋਂ ਅੱਜ਼ ਇੱਕ ਸਮਾਗਮ ਦੌਰਾਨ ਪਿੰਡ ਕਲਾਲ ਮਾਜਰਾ ਦੇ ਨਗਰ ਨਿਵਾਸੀਆਂ ਨਾਲ਼ ਮਿਲ ਕੇ ਧੀਆਂ ਦੀ ਲੋਹੜੀ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਮੌਕੇ ਪਿੰਡ ਦੇ ਸਰਪੰਚ ਵੱਲੋਂ ਪਿੰਡ ਵਿੱਚ ਨਵੀਂ ਬਣੀ ਧਰਮਸ਼ਾਲਾ ਵਿੱਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਪਵਾ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਨਵ ਜੰਮੀਆਂ ਧੀਆਂ ਤੇ ਉਨ੍ਹਾਂ ਦੀਆਂ ਮਾਤਾਵਾਂ ਨੂੰ ਤੋਹਫ਼ੇ ਵਜੋਂ ਕੰਬਲ, ਖਿਡੌਣੇ ਤੇ ਹੋਰ ਸਮਾਨ ਵੰਡਿਆ ਗਿਆ ਹੈ।

ਇਸ ਮੌਕੇ ਸਮਾਗਮ ਦੌਰਾਨ ਪਿੰਡ ਦੀਆਂ ਲੜਕੀਆਂ, ਲੜਕੇ ਤੇ ਬਜ਼ੁਰਗਾਂ ਵਲੋਂ ਡਾਂਸ, ਕਵਿਤਾਵਾਂ, ਭਾਸ਼ਣ, ਸ਼ਬਦ, ਗਾਣੇ, ਗਿੱਧਾ, ਭੰਗੜਾ ਪੇਸ਼ ਕੀਤਾ ਗਿਆ ਜਿਨ੍ਹਾਂ ਨੂੰ ਸਮਾਗਮ ਉਪਰੰਤ ਪੰਚਾਇਤ ਵੱਲੋਂ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ ਹੈ।  ਇਸ ਮੌਕੇ ਸਮਾਗਮ ਦੌਰਾਨ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਨੇ ਸਮੂਹ ਨਗਰ ਨਿਵਾਸੀਆਂ ਨੂੰ ਲੋਹੜੀ ਤੇ ਮਕਰ ਸਕਰਾਂਤੀ ਦੀਆਂ ਮੁਬਾਰਕਾਂ ਦਿੰਦੇ ਹੋਏ ਪਿੰਡ ਵਾਸੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਪਿਛਲੇ 3 ਸਾਲ ਤੋਂ ਸਫ਼ਲਤਾ ਪੂਰਵਕ ਪਿੰਡ ਵਾਸੀਆਂ ਦੀ ਭਲਾਈ ਲਈ ਕਾਰਜ਼ ਕੀਤੇ ਜਾ ਰਹੇ ਹਨ ਜ਼ੋ ਕਿ ਆਉਂਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਸਹਿਯੋਗ ਨਾਲ ਉਨ੍ਹਾਂ ਵਲੋਂ ਪਿੰਡ ਵਿੱਚ ਇੰਟਰਲਾਕ ਟਾਇਲਾਂ ਨਾਲ਼ ਨਵੀਆਂ ਗਲੀਆਂ, ਸੀਵਰੇਜ, ਸਟਰੀਟ ਲਾਈਟਾਂ, ਪਾਰਕ, ਸੋਲਡ ਵੇਸਟ ਮੈਨੇਜਮੈਂਟ ਪਲਾਂਟ, ਖੇਡ ਮੈਦਾਨ ਤੇ ਨਵੀਂ ਧਰਮਸ਼ਾਲਾ ਬਣਾਈਂ ਗਈ ਹੈ ਜਿਸ ਦੇ ਮੁਕੰਮਲ ਹੋਣ ਤੇ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਰਹੀਆਂ ਹਨ।

ਇਸ ਮੌਕੇ ਪੰਚ ਸਵਰਨ ਸਿੰਘ, ਪੰਚ ਨਾਜਰ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਰਣਜੀਤ ਕੌਰ, ਜੀ.ਓ.ਜੀ ਬਲਵੀਰ ਸਿੰਘ, ਮਾਸਟਰ ਅਮਨਪ੍ਰੀਤ ਸਿੰਘ, ਮੈਡਮ ਗਗਨਦੀਪ ਕੌਰ, ਮੈਡਮ ਪਰਮਿੰਦਰ ਕੌਰ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਸਿੰਗਾਰਾ ਸਿੰਘ, ਦਰਸ਼ਣ ਸਿੰਘ, ਬਲਵਿੰਦਰ ਸਿੰਘ ਮਿੰਟੂ, ਲਾਲੀ ਸਿੰਘ, ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਮੈਂਬਰ ਸਾਹਿਬਾਨ, ਮਨਰੇਗਾ ਮੇਟ ਮਨਪ੍ਰੀਤ ਕੌਰ, ਜਰੀਨਾ ਬਾਨੋ, ਜਸਵੀਰ ਕੌਰ, ਬਲਵੀਰ ਕੌਰ ਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ