ਸਰਵ ਸਿੱਖਿਆ ਅਭਿਆਨ ਦੇ ਕਰਮਚਾਰੀ ਪੱਕੇ ਹੋਣ ਲਈ ਖੜਕਾਉਣਗੇ ਲੋਕਲ ਕਾਂਗਰਸੀ ਆਗੂਆਂ ਦੇ ਬੂਹੇ

Government School

ਕਾਂਗਰਸੀ ਆਗੂਆਂ ਨੂੰ ਮਿਲ ਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕਰਨਗੇ ਅਪੀਲ

ਚੰਡੀਗੜ। (ਅਸ਼ਵਨੀ ਚਾਵਲਾ) ਸਿੱਖਿਆ ਵਿਭਾਗ ਦੀ ਦੋਗਲੀ ਨੀਤੀ ਤੋਂ ਪਰੇਸ਼ਾਨ ਹੋਏ ਸਰਵ ਸਿੱਖਿਆ ਅਭਿਆਨ ਦੇ ਕਰਮਚਾਰੀ ਨੇ ਹੁਣ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ ‘ਆਸਕ ਕੈਪਟਨ’ ਦੀ ਤਰਜ਼ ‘ਤੇ ‘ਆਸਕ ਵਿਜਇੰਦਰ ਸਿੰਗਲਾ ‘ ਚਲਾਉਣ ਦਾ ਐਲਾਨ ਕੀਤਾ ਹੈ। ਜਿਸ ਰਾਹੀਂ ਸਰਵ ਸਿੱਖਿਆ ਅਭਿਆਨ ਦੇ ਕਰਮਚਾਰੀ ਜਿਥੇ ਵਿਜੇਇੰਦਰ ਸਿੰਗਲਾ ਤੋਂ ਕਈ ਤਰਾਂ ਦੇ ਸੁਆਲ ਪੁੱਛਣਗੇ ਉਥੇ ਆਪਣੇ ਸਹਿਰਾ ਦੀ ਕਾਂਗਰਸੀ ਲੀਡਰਸ਼ਿਪ ਨੂੰ ਮਿਲ ਕੇ ਵਿਜੇਇੰਦਰ ਸਿੰਗਲਾ ਤੋਂ ਸੁਆਲ ਪੁੱਛਣ ਦੀ ਅਪੀਲ ਕਰਨਗੇ।

ਲੋਕਲ ਲੀਡਰਾਂ ਰਾਹੀ ਸਿੱਖਿਆ ਮੰਤਰੀ ਨੂੰ ਸਵਾਲ ਕੀਤਾ ਜਾਏਗਾ ਕਿ ਜੇਕਰ ਸਾਲ 2018 ਵਿਚ 8886 ਅਧਿਆਪਕ ਪੱਕੇ ਕਰ ਦਿੱਤੇ ਗਏ ਹਨ ਤਾਂ 2 ਸਾਲ ਬਾਅਦ ਵੀ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਿਉਂ ਨਹੀਂ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਕਾਂਗਰਸੀ ਆਗੂਆਂ ਨੂੰ ਮਿਲਣ ਦੀ ਇਹ ਮੁਹਿੰਮ 24 ਅਗਸਤ ਤੋਂ 31 ਅਗਸਤ ਤੱਕ ਚਲਾਈ ਜਾਵੇਗੀ। ਦਫ਼ਤਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵੋਟਾਂ ਦੌਰਾਨ ਲੋਕਲ ਲੀਡਰਾਂ ਨੇ ਹੀ ਵੋਟਾਂ ਮੰਗਣ ਘਰਾਂ ਵਿਚ ਆ ਕੇ ਸਾਡੇ ਪਰਿਵਾਰਾਂ ਨਾਲ ਗੱਲਬਾਤ ਕਰਨੀ ਹੈ ਇਸ ਲਈ ਅਸੀਂ ਆਪਣੀ ਮੰਗ ਨੂੰ ਇਹਨਾਂ ਅੱਗੇ ਰੱਖਿਆ ਹੈ ਕਿ ਸਿੱਖਿਆ ਮੰਤਰੀ ਤੋਂ ਇਹ ਮੰਗ ਪੂਰੀ ਕਰਵਾਈ ਜਾਵੇ।

ਜ਼ਿਕਰ ਯੋਗ ਹੈ ਕਿ ਸਾਲ 2018 ਦੌਰਾਨ ਜਦੋਂ 8886 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਸੀ ਤਾਂ ਉਸ ਸਮੇਂ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਵੱਲੋਂ ਵਾਰ ਵਾਰ ਭਰੋਸਾ ਦੁਆਇਆ ਗਿਆ ਸੀ ਕਿ ਜਲਦ ਹੀ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਉਸ ਉਪਰੰਤ ਵਿਜੈਇੰਦਰ ਸਿੰਗਲਾ ਨੂੰ ਵਿਭਾਗ ਦੇ ਦਿੱਤਾ ਗਿਆ। ਵਿਜੈਇੰਦਰ ਸਿੰਗਲਾ ਵੱਲੋਂ ਵਿਭਾਗ ਸੰਭਾਲਣ ਤੋਂ ਬਾਅਦ ਵੀ ਮੁਲਾਜ਼ਮਾਂ ਨੂੰ ਕਈ ਵਾਰ ਭਰੋਸੇ ਦਿੱਤੇ ਗਏ ਪਰ 2 ਸਾਲ ਬੀਤਣ ਤੇ ਅਜੇ ਤੱਕ ਦਫ਼ਤਰੀ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ।

Government School

ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਵਿਕਾਸ ਕੁਮਾਰ ਅਸ਼ੀਸ਼ ਜੁਲਾਹਾ ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ,ਹਰਪ੍ਰੀਤ ਸਿੰਘ,ਗੁਰਪ੍ਰੀਤ ਸਿੰਘ,ਚਮਕੌਰ ਸਿੰਘ, ਸਰਬਜੀਤ ਸਿੰਘ ਨੇ ਕਿਹਾ ਕਿ ਨੇ ਕਿਹਾ ਕਿ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਉਪਰੰਤ ਪੰਜਾਬ ਸਰਕਾਰ ਨੂੰ ਤਕਰੀਬਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ ਜਿਸ ਦੀ ਪ੍ਰਵਾਨਗੀ ਵਿੱਤ ਵਿਭਾਗ ਵੱਲੋਂ ਦਸੰਬਰ 2019 ਵਿਚ ਦੇ ਦਿੱਤੀ ਗਈ ਹੈ ਪ੍ਰੰਤੂ ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅਜੇ ਵੀ ਟਾਈਮ ਪਾਸ ਕਰ ਰਹੀ ਹੈ।

ਆਗੂਆਂ ਨੇ ਕਿਹਾ ਕਿ ਜਦੋਂ ਦੀ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ ਕੈਬਨਿਟ ਸਬ ਕਮੇਟੀਆਂ ਬਣਾ ਕੇ ਟਾਈਮ ਪਾਸ ਕੀਤਾ ਜਾ ਰਿਹਾ ਹੈ। ਸਾਢੇ ਤਿੰਨ ਸਾਲ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹੁਣ ਤੱਕ 5 ਵਾਰ ਕੈਬਨਿਟ ਸਬ ਕਮੇਟੀ ਵਿਚ ਫੇਰਬਦਲ ਹੋ ਚੁੱਕੇ ਹਨ ਪਰ ਅੱਜ ਤੱਕ ਨਤੀਜਾ ਕੋਈ ਵੀ ਨਹੀਂ ਨਿਕਲਿਆ ਹੈ।ਮੁਲਾਜ਼ਮ ਆਗੂਆਂ ਨੇ ਕਿਹਾ  ਕਿ ਸਰਕਾਰ ਕੈਬਨਿਟ ਸਬ ਕਮੇਟੀਆਂ ਦੀਆ ਸਿਰਫ਼ ਮੀਟਿੰਗਾਂ ਕਰਕੇ ਨਾ ਸਾਰੇ ਸਗੋਂ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਵਿਭਾਗ ਅਧੀਨ ਲਿਆ ਕੇ ਪੱਕਾ ਕਰੇ ਕਿਉਂਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪੈਣਾ ਉਲਟਾ ਸਰਕਾਰ ਦੀ ਬੱਚਤ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.