Jammu Kashmir News: ਸਤ ਸ਼ਰਮਾ ਬਣੇ ਜੰਮੂ-ਕਸ਼ਮੀਰ ਦੇ ਪ੍ਰਦੇਸ਼ ਭਾਜਪਾ ਪ੍ਰਧਾਨ

Jammu Kashmir News
Jammu Kashmir News: ਸਤ ਸ਼ਰਮਾ ਬਣੇ ਜੰਮੂ-ਕਸ਼ਮੀਰ ਦੇ ਪ੍ਰਦੇਸ਼ ਭਾਜਪਾ ਪ੍ਰਧਾਨ

Jammu Kashmir News: ਨਵੀਂ ਦਿੱਲੀ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਤ ਸ਼ਰਮਾ ਨੂੰ ਜੰਮੂ-ਕਸ਼ਮੀਰ ਪ੍ਰਦੇਸ਼ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਸਤ ਸ਼ਰਮਾ ਨੂੰ ਪ੍ਰਦੇਸ਼ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ: Railway News Punjab: ਚੱਲਦੀ ਰੇਲ ’ਚ ਹੋਇਆ ਧਮਾਕਾ, ਮਹਿਲਾ ਸਮੇਤ 4 ਜਣੇ ਜਖ਼ਮੀ

ਜੰਮੂ-ਕਸ਼ਮੀਰ ਪ੍ਰਦੇਸ਼ ਭਾਜਪਾ ਦੇ ਸਾਬਕਾ ਪ੍ਰਧਾਨ ਰਵਿੰਦਰ ਰੈਨਾ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ।