ਸਾਡੇ ਨਾਲ ਸ਼ਾਮਲ

Follow us

10.5 C
Chandigarh
Saturday, January 31, 2026
More
    Home Breaking News ਸਤਿਗੁਰ ਸਿੰਘ ਨ...

    ਸਤਿਗੁਰ ਸਿੰਘ ਨਮੋਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

    Shiromani Akali Dal United
    ਸਤਿਗੁਰ ਸਿੰਘ ਨਮੋਲ

    ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਤਿਗੁਰ ਸਿੰਘ ਨਮੋਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨਗੀ ਦਾ ਅਹੁਦਾ ਮਿਲਣ ਉਪਰੰਤ ਸਤਿਗੁਰ ਸਿੰਘ ਨਮੋਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਉਹ ਬਹੁਤ-ਬਹੁਤ ਧੰਨਵਾਦ ਕਰਦੇ ਹਨ (Shiromani Akali Dal United) ਅਤੇ ਉਹ ਪਾਰਟੀ ਪ੍ਰਤੀ ਵਫਾਦਾਰੀ, ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ ਅਤੇ ਉਨ੍ਹਾਂ ਕਿਹਾ ਕਿ ਉਹ ਹਰ ਇਕ ਪਾਰਟੀ ਆਗੂ ਤੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਉਹ ਪਾਰਟੀ ਪ੍ਰਤੀ ਦਿਨ ਰਾਤ ਮਿਹਨਤ ਕਰਨਗੇ।

    ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਅਪੀਲ ਤੋਂ ਬਾਅਦ ਮਣੀਪੁਰ ‘ਚ 140 ਹਥਿਆਰ ਸਮਰਪਣ

    ਸਤਿਗੁਰ ਸਿੰਘ ਨਮੋਲ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕਰਨ ਤੇ ਸਾਬਕਾ ਸਰਪੰਚ ਕੇਵਲ ਸਿੰਘ ਸ਼ੇਰੋਂ ਨੇ ਕਿਹਾ ਕਿ ਸਰਦਾਰ ਨਮੋਲ ਬਹੁਤ ਹੀ ਮਿਹਨਤੀ ਅਤੇ ਪੂਰੀ ਲਗਨ ਨਾਲ ਕੰਮ ਕਰਨ ਵਾਲੇ ਪਾਰਟੀ ਦੇ ਵਫਾਦਾਰ ਸਿਪਾਹੀ ਹਨ। ਉਨ੍ਹਾਂ ਸਤਿਗੁਰ ਸਿੰਘ ਨਮੋਲ ਨੂੰ ਜਿਲ੍ਹਾ ਪ੍ਰਧਾਨ ਬਣਾਉਣ ਤੇ ਸੁਖਦੇਵ ਸਿੰਘ ਢੀਂਡਸਾ ਅਤੇ ਪ੍ਰਮਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿਤਪਾਲ ਸਿੰਘ ਹਾਂਡਾ, ਬਗੀਰਥ ਰਾਏ, ਮਨਿੰਦਰ ਸਿੰਘ ਲਖਮੀਰਵਾਲਾ, ਸਾਬਕਾ ਸਰਪੰਚ ਕੇਵਲ ਸਿੰਘ ਸ਼ੇਰੋਂ, ਗੁਰਚਰਨ ਸਿੰਘ ਚੰਨਾ, ਡਾ. ਰੂਪ ਸਿੰਘ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਸੁਖਦੇਵ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਆਗੂਆਂ ਨੇ ਸਤਿਗੁਰ ਸਿੰਘ ਨਮੋਲ ਨੂੰ ਮੁਬਾਰਕਬਾਦ ਦਿੱਤੀ।

    LEAVE A REPLY

    Please enter your comment!
    Please enter your name here